ਵੱਖ-ਵੱਖ ਮਾਮਲਿਆਂ ''ਚ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Thursday, Nov 06, 2025 - 04:36 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 3 ਵੱਖ-ਵੱਖ ਮਾਮਲਿਆਂ ਵਿਚ 9.05 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸ. ਐੱਚ. ਓ. ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਰਨੈਲ ਸਿੰਘ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿਚ ਥਾਣਾ ਸਿਟੀ ਪੁਲਸ ਨਵਾਂਸ਼ਹਿਰ ਤੋਂ ਨਿਕਲਣ ਤੋਂ ਬਾਅਦ ਫੋਕਲ ਪੁਆਇੰਟ ਦੇ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ।
ਉਹ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਘਾਹ ਵਿਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਅਤੇ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕਰਨ ’ਤੇ ਉਸ ’ਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਫਿਲੌਰ ਰੇਲਵੇ ਸਟੇਸ਼ਨ 'ਤੇ ਟਰੇਨ 'ਤੇ ਚੜ੍ਹਿਆ ਵਿਅਕਤੀ ਸੜ ਗਿਆ ਜਿਊਂਦਾ
ਐੱਸ. ਐੱਚ. ਓ. ਨੇ ਦੱਸਿਆ ਕਿ ਇਕ ਹੋਰ ਮਾਮਲੇ ਵਿਚ ਏ. ਐੱਸ. ਆਈ. ਅਜੈ ਪਾਲ ਦੀ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਵਰਨਜੀਤ ਸਰੋਏ ਉਰਫ਼ ਮਨੀ ਪੁੱਤਰ ਅਵਤਾਰ ਵਾਸੀ ਸੁੱਜੋ ਸਦਰ ਥਾਣਾ ਬੰਗਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab:ਭਿਆਨਕ ਹਾਦਸੇ ਨੇ ਉਜਾੜ 'ਤਾ ਪਰਿਵਾਰ! ਮਾਂ-ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਇਕ ਹੋਰ ਮਾਮਲੇ ਵਿਚ ਸਦਰ ਥਾਣਾ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 2.05 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਤਾਰ ਚੰਦ ਉਰਫ਼ ਪਿੰਦੂ ਪੁੱਤਰ ਸੁੱਚਾ ਰਾਮ ਵਾਸੀ ਪਿੰਡ ਲੰਗੜੋਆ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਸਬੰਧਤ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਨੇੜੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
