ਨਸ਼ੀਲੀਆਂ ਗੋਲ਼ੀਆਂ ਸਮੇਤ 3 ਵਿਅਕਤੀ ਗ੍ਰਿਫ਼ਤਾਰ
Saturday, Dec 07, 2024 - 12:52 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ 3 ਵਿਅਕਤੀਆਂ ਨੂੰ 110 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬਲਾਚੌਰ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਏ. ਐੱਸ. ਆਈ. ਸੁਭਾਸ਼ ਕੁਮਾਰ ਦੀ ਪੁਲਸ ਪਾਰਟੀ ਬਲਾਚੌਰ ਦੇ ਇਕ ਧਾਰਮਿਕ ਅਸਥਾਨ ਨੇੜੇ ਪੁੱਜੀ ਤਾਂ ਉਸ ਦੀ ਤਲਾਸ਼ੀ ਲੈਣ ’ਤੇ ਸਾਹਮਣੇ ਤੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਰੋਕਿਆ।
ਇਹ ਵੀ ਪੜ੍ਹੋ- ਤਲਾਕ ਦੀਆਂ ਖ਼ਬਰਾਂ ਵਿਚਾਲੇ ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਗੁਰਪ੍ਰੀਤ ਕੌਰ ਦੇ Reaction 'ਤੇ ਹੋ ਰਿਹੈ ਟਰੋਲ
ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਪਜ਼ਾਮੇ ਦੀ ਜੇਬ ’ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 60 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀਆਂ ਦੀ ਪਛਾਣ ਜਸਕਰਨ ਉਰਫ਼ ਕਰਨ ਵਾਸੀ ਕੰਗਣਾ ਬੇਟ (ਬਲਾਚੌਰ) ਵਜੋਂ ਹੋਈ ਹੈ।
ਇਕ ਹੋਰ ਮਾਮਲੇ ਵਿੱਚ ਥਾਣਾ ਪੋਜੇਵਾਲ ਅਧੀਨ ਪੈਂਦੇ ਥਾਣਾ ਸੜੋਆ ਦੀ ਪੁਲਸ ਨੇ 2 ਵਿਅਕਤੀਆਂ ਨੂੰ 50 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ, ਜੋਕਿ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਸਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਚਾਂਦਪੁਰ ਰੁੜਕੀ ਨੇੜੇ ਪੁੱਜੀ ਤਾਂ ਉਨ੍ਹਾਂ ਨੇ ਦੂਜੇ ਪਾਸਿਉਂ ਆ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨਾਂ ਨੇ ਨਾ ਰੋਕਿਆ, ਉਸ ਨੇ ਆਪਣੀ ਜੈਕੇਟ ਦੀ ਜੇਬ ਵਿੱਚੋਂ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ। ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਲਿਫ਼ਾਫ਼ਿਆਂ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਕੋਲੋਂ 50 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਕਾਬੂ ਨੌਜਵਾਨਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਓਮਕਾਰ ਸਿੰਘ ਵਾਸੀ ਕੁੱਕੜ ਮਜਾਰਾ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ ’ਚ ਕਾਬੂ ਕੀਤੇ ਅਖੌਤੀ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੀ ਇਸ ਮਸ਼ਹੂਹ ਜੇਲ੍ਹ 'ਚ ਗੈਂਗਵਾਰ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8