ਵੱਖ-ਵੱਖ ਮਾਮਲਿਆਂ ''ਚ 364 ਟੀਕਿਆਂ ਸਣੇ 3 ਵਿਅਕਤੀ ਗ੍ਰਿਫਤਾਰ

10/08/2019 2:38:38 PM

ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਕਾਠਗੜ੍ਹ ਦੀ ਪੁਲਸ ਨੇ 3 ਵੱਖ-ਵੱਖ ਮਾਮਲਿਆਂ 'ਚ ਨਸ਼ੇ ਦੇ ਤੌਰ 'ਤੇ ਨਸ਼ੀਲੇ ਟੀਕਿਆਂ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪਵਨਜੀਤ ਨੇ ਦੱਸਿਆ ਕਿ ਐੱਸ. ਐੱਸ. ਪੀ. ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਉਹਨਾਂ ਦੀ ਪੁਲਸ ਪਾਰਟੀ ਸ਼ੱਕੀ ਲੋਕਾਂ ਦੀ ਤਲਾਸ਼ 'ਚ ਦੌਰਾਨੇ ਗਸ਼ਤ ਹਾਈਟੈਕ ਨਾਕਾ ਆਸਰੋਂ 'ਚ ਮੌਜੂਦ ਸੀ। ਇਸੇ ਦੌਰਾਨ ਚੰਡੀਗੜ੍ਹ ਵੱਲੋਂ ਆ ਰਹੀ ਪੰਜਾਬ ਰੋਡਵੇਜ਼ ਦੀ ਇਕ ਬੱਸ ਨੂੰ ਰੋਕ ਕੇ ਜਦੋਂ ਜਾਂਚ ਕੀਤੀ ਤਾਂ ਬੱਸ 'ਚ ਸਵਾਰ ਇਕ ਨੌਜਵਾਨ ਜਿਸ ਦੀ ਪਛਾਣ ਮਨਦੀਪ ਕੁਮਾਰ ਉਰਫ ਮਨੀ ਪੁੱਤਰ ਦਰਸ਼ਨ ਰਾਮ ਵਾਸੀ ਕਾਠਗੜ੍ਹ ਦੇ ਤੌਰ 'ਤੇ ਕੀਤੀ ਗਈ। ਬੱਸ ਦੇ ਪਿਛਲੇ ਦਰਵਾਜ਼ੇ ਤੋਂ ਦੌੜਨ ਦੀ ਕੋਸ਼ਿਸ਼ ਕਰਨ ਲੱਗਾ। ਪੁਲਸ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਹੱਥ 'ਚ ਫੜੇ ਲਿਫਾਫੇ 'ਚ ਨਸ਼ੇ ਦੇ ਤੌਰ 'ਤੇ ਵਰਤੇ ਜਾਣ ਵਾਲੇ 150 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ।

ਇਕ ਹੋਰ ਮਾਮਲੇ 'ਚ ਥਾਣੇਦਾਰ ਰਾਮ ਸ਼ਾਹ ਦੀ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਜਦੋਂ ਪੁਲਸ ਪਾਰਟੀ ਪਿੰਡ ਬੱਛੂਆਂ ਤੋਂ ਕਾਠਗੜ੍ਹ ਵੱਲ ਨੂੰ ਜਾ ਰਹੀ ਸੀ ਤਾਂ ਦੂਜੇ ਪਾਸਿਓਂ ਬਾਈਕ ਸਵਾਰ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਬ੍ਰੇਕ ਲਗਾਕੇ ਵਾਈਕ ਨੂੰ ਪਿੱਛੇ ਮੋੜਨ ਦੀ ਕੋਸ਼ਿਸ ਕੀਤੀ। ਜਿਸ ਨੂੰ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਪੜਤਾਲ ਕੀਤੀ ਤਾਂ ਉਸ ਕੋਲੋਂ ਨਸ਼ੇ ਦੇ ਤੌਰ 'ਤੇ ਵਰਤੇ ਜਾਣ ਵਾਲੇ 144 ਨਸ਼ੀਲੇ ਟੀਕੇ ਬਰਾਮਦ ਹੋਏ।  ਏ. ਐੱਸ. ਆਈ. ਰਾਮ ਸ਼ਾਹ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨ ਦੀ ਪਛਾਣ ਸੋਨੂ ਕੁਮਾਰ ਪੁੱਤਰ ਰਾਮਪਾਲ ਵਾਸੀ ਭਰਥਲਾ ਥਾਣਾ ਕਾਠਗੜ੍ਹ ਦੇ ਤੌਰ 'ਤੇ ਕੀਤੀ ਗਈ ਹੈ।
ਇਕ ਹੋਰ ਮਾਮਲੇ 'ਚ ਏ. ਐੱਸ. ਆਈ. ਰਣਜੀਤ ਸਿੰਘ ਪੁਲਸ ਪਾਰਟੀ ਜਦੋਂ ਦੌਰਾਨੇ ਨਾਕਾਬੰਦੀ ਆਸਰੋਂ 'ਚ ਮੌਜੂਦ ਸੀ ਤਾਂ ਚੰਡੀਗੜ੍ਹ ਵੱਲੋਂ ਆ ਰਹੀ ਇਕ ਬੱਸ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ 'ਚ ਸਵਾਰ ਇਕ ਨੌਜਵਾਨ ਜਿਸ ਦੀ ਪਛਾਣ ਬਲਵੰਤ ਰਾਮ ਪੁੱਤਰ ਸੁਰਜੀਤ ਰਾਮ ਵਾਸੀ ਗੜ੍ਹਪਧਾਣਾ ਥਾਣਾ ਔੜ ਦੇ ਤੌਰ 'ਤੇ ਕੀਤੀ ਹੈ ਤੋਂ ਨਸ਼ੇ ਦੇ ਤੌਰ ਤੇ ਵਰਤੇ ਜਾਣ ਵਾਲੇ 35 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ।


shivani attri

Content Editor

Related News