ਮੋਟਰਸਾਈਕਲ ''ਤੇ ਹੈਰੋਇਨ ਦੀ ਸਪਲਾਈ ਦੇਣ ਜਾ ਰਹੀ ਔਰਤ ਸਣੇ 3 ਗ੍ਰਿਫ਼ਤਾਰ

11/11/2020 5:21:27 PM

ਜਲੰਧਰ (ਵਰੁਣ)— ਮੋਟਰਸਾਈਕਲ 'ਤੇ ਹੈਰੋਇਨ ਦੀ ਸਪਲਾਈ ਦੇਣ ਜਾ ਰਹੀ ਔਰਤ ਸਮੇਤ 3 ਲੋਕਾਂ ਨੂੰ ਥਾਣਾ ਨੰਬਰ 7 ਦੀ ਪੁਲਸ ਨੇ ਸੁਭਾਨਾ ਮੋੜ 'ਤੇ ਕੀਤੀ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਲਗਭਗ ਇਕ ਸਾਲ ਤੋਂ ਜਲੰਧਰ 'ਚ ਹੈਰੋਇਨ ਦੀ ਸਪਲਾਈ ਕਰ ਰਹੇ ਸਨ।

ਇਹ ਵੀ ਪੜ੍ਹੋ: ਜਲੰਧਰ: ਨਿੱਜੀ ਹਸਪਤਾਲ 'ਚ ਮਰੀਜ਼ ਦੀ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਗਾਏ ਗੰਭੀਰ ਦੋਸ਼

ਥਾਣਾ ਨੰਬਰ 7 ਦੇ ਇੰਚਾਰਜ ਰਮਨਦੀਪ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਦੀ ਟੀਮ ਨੇ ਸੁਭਾਨਾ ਮੋੜ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਆਏ 2 ਨੌਜਵਾਨਾਂ ਅਤੇ ਇਕ ਔਰਤ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਕੋਈ ਸੰਤੁਸ਼ਟੀਜਨਕ ਜਵਾਬ ਨਾ ਮਿਲਣ 'ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਥਾਣੇ 'ਚ ਜਾ ਕੇ ਜਦੋਂ ਪੁਲਸ ਨੇ ਤਿੰਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਦੇ ਤੇ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਬਲਵੰਤ ਸਿਘ ਨਿਵਾਸੀ ਮਖੂ (ਫਿਰੋਜ਼ਪੁਰ), ਬਲਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨਿਵਾਸੀ ਪਿੰਡ ਪਿੱਪਲੀ (ਲੋਹੀਆਂ) ਜਲੰਧਰ ਅਤੇ ਸੁਖਜਿੰਦਰ ਕੌਰ ਪਤਨੀ ਗੁਰਚਰਨ ਸਿੰਘ ਨਿਵਾਸੀ ਕੰਗ ਕਲਾਂ (ਲੋਹੀਆਂ) ਵਜੋਂ ਹੋਈ। ਪੁਲਸ ਨੇ ਕੁਲਦੀਪ ਸਿੰਘ ਕੋਲੋਂ 20 ਗ੍ਰਾਮ, ਬਲਵਿੰਦਰ ਕੋਲੋਂ 15 ਗ੍ਰਾਮ ਅਤੇ ਸੁਖਜਿੰਦਰ ਕੌਰ ਕੋਲੋਂ ਵੀ 15 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇੰਸ. ਰਮਨਦੀਪ ਿਸੰਘ ਨੇ ਦੱਸਿਆ ਕਿ ਇਹ ਲੋਕ ਲਗਭਗ ਇਕ ਸਾਲ ਤੋਂ ਜਲੰਧਰ ਅਤੇ ਨੇੜਲੇ ਇਲਾਕਿਆਂ ਵਿਚ ਹੈਰੋਇਨ ਦੀ ਸਪਲਾਈ ਕਰ ਰਹੇ ਸਨ। ਮੁਲਜ਼ਮਾਂ ਨੂੰ ਬੁੱਧਵਾਰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ।

ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

shivani attri

This news is Content Editor shivani attri