ਹਾਈਵੇਅ ''ਤੇ ਗੰਨ ਪੁਆਇੰਟ ''ਤੇ ਲੁੱਟਖੋਹ ਕਰਨ ਵਾਲੇ 3 ਲੁਟੇਰੇ ਹਥਿਆਰਾਂ ਸਣੇ ਗ੍ਰਿਫ਼ਤਾਰ

08/06/2022 11:42:39 AM

ਜਲੰਧਰ (ਮਾਹੀ, ਸੁਨੀਲ)-  ਥਾਣਾ ਮਕਸੂਦਾਂ ਦੀ ਪੁਲਸ ਨੇ ਹਾਈਵੇਅ 'ਤੇ ਗੰਨ ਪੁਆਇੰਟ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ 3 ਲੁਟੇਰਿਆਂ ਨੂੰ ਫੜਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ.  ਮਨਜੀਤ ਸਿੰਘ ਨੇ ਫਿਲਹਾਲ ਦੱਸਿਆ ਕਿ ਸਿੱਖ ਪਹਿਰਾਵੇ ਵਾਲੇ ਦੋ ਨੌਜਵਾਨ ਅਤੇ ਇਕ ਮੋਨਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ: ਪੰਜਾਬ ’ਚ ‘ਲੰਪੀ ਸਕਿਨ’ ਬੀਮਾਰੀ ਦਾ ਕਹਿਰ, 12 ਹਜ਼ਾਰ ਪਸ਼ੂ ਆਏ ਲਪੇਟ ’ਚ, ਪਸ਼ੂ ਮੰਡੀਆਂ ਬੰਦ ਕਰਨ ਦੇ ਹੁਕਮ

ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਲੁਟੇਰਿਆਂ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ।  ਬੀਤੇ ਦਿਨੀਂ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਕਾਹਨਪੁਰ ਨੇੜੇ ਟਿੱਪਰ ਸਵਾਰਾਂ ਨੇ ਗੰਨ ਪੁਆਇੰਟ 'ਤੇ ਡਰਾਈਵਰ ਤੋਂ 13 ਹਜ਼ਾਰ ਦੀ ਨਕਦੀ, 2 ਮੋਬਾਇਲ ਅਤੇ 2 ਕੰਨਾਂ ਦੀਆਂ ਵਾਲੀਆਂ ਲੁੱਟ ਲਈਆਂ ਸਨ।  ਦੂਜੇ ਦਿਨ ਲੁਟੇਰਿਆਂ ਨੇ ਅਲਾਵਲਪੁਰ ਦੇ ਆਸ-ਪਾਸ ਗੰਨ ਪੁਆਇੰਟ 'ਤੇ ਹਮਲਾ ਕਰਕੇ ਦੋ ਟਰੱਕ ਡਰਾਈਵਰਾਂ ਕੋਲੋਂ 46 ਹਜ਼ਾਰ ਦੀ ਨਕਦੀ, ਮੋਬਾਈਲ ਅਤੇ ਹੋਰ ਕੀਮਤੀ ਸਾਮਾਨ ਲੁੱਟ ਲਿਆ ਅਤੇ ਫ਼ਰਾਰ ਹੋ ਗਏ।

ਸੂਤਰਾਂ ਅਨੁਸਾਰ ਇਨ੍ਹਾਂ ਲੁਟੇਰਿਆਂ ਨੇ ਪਿਛਲੇ 15 ਦਿਨਾਂ 'ਚ 10 ਦੇ ਕਰੀਬ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਸੂਤਰ ਦੱਸਦੇ ਹਨ ਕਿ ਇਨ੍ਹਾਂ ਨੇ ਪੁਲਸ ਕੋਲ ਸਾਰੀਆਂ ਵਾਰਦਾਤਾਂ ਕਬੂਲ ਕੀਤੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਹ ਸਾਰੇ ਲੁਟੇਰੇ ਰਈਆ (ਅੰਮ੍ਰਿਤਸਰ) ਦੇ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਈਆ ਵਿੱਚ ਹੀ ਲੁਕ ਜਾਂਦੇ ਸਨ। ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਸ ਜਲਦ ਹੀ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਮਾਮਲੇ ਦਾ ਖ਼ੁਲਾਸਾ ਕਰ ਸਕਦੀ ਹੈ।

ਇਹ ਵੀ ਪੜ੍ਹੋ: ਕਪੂਰਥਲਾ: ਇੰਸਟਾਗ੍ਰਾਮ ਦੀ ਦੋਸਤੀ ਕੁੜੀ ਨੂੰ ਪਈ ਮਹਿੰਗੀ, ਗੱਡੀ 'ਚ ਲਿਜਾ ਕੇ ਮੁੰਡੇ ਨੇ ਕੀਤਾ ਜਬਰ-ਜ਼ਿਨਾਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News