ਬੇਗੋਵਾਲ ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 3 ਵਿਅਕਤੀ ਗ੍ਰਿਫ਼ਤਾਰ
Tuesday, Apr 09, 2024 - 02:41 PM (IST)
ਭੁਲੱਥ/ਬੇਗੋਵਾਲ (ਭੂਪੇਸ਼)- ਭੁਲੱਥ ਦੇ ਪੈਂਦੇ ਥਾਣਾ ਬੇਗੋਵਾਲ ਦੇ ਏਰੀਆ ਵਿਚ ਨਸ਼ਾ ਸਮੱਗਲਰਾਂ/ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਚੋਰੀ ਕੀਤੇ ਹੋਏ ਮੋਟਰਸਾਈਕਲ ਅਤੇ ਮੋਬਾਇਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਸਿਵਲ ਹਸਪਤਾਲ ਦਾ ਸਟਿੰਗ ਆਪਰੇਸ਼ਨ ਉਡਾ ਦੇਵੇਗਾ ਤੁਹਾਡੇ ਵੀ ਹੋਸ਼, ਵੇਖੋ ਵੀਡੀਓ
ਜਾਣਕਾਰੀ ਅਨੁਸਾਰ ਮੁੱਖ ਅਫ਼ਸਰ ਥਾਣਾ ਬੇਗੋਵਾਲ ਇੰਸਪੈਕਟਰ ਅਮਰਜੀਤ ਕੌਰ ਦੀ ਅਗਵਾਈ ਹੇਠ ਏ. ਐੱਸ. ਆਈ. ਬਖਸੀਸ ਸਿੰਘ ਵੱਲੋਂ ਸਮੇਤ ਸਾਥੀਆਂ ਕਰਮਚਾਰੀਆਂ ਨਾਲ ਚਲਾਈ ਗਈ ਮੁਹਿੰਮ ਦੌਰਾਨ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ, ਤਜਿੰਦਰ ਸਿੰਘ ਪੁੱਤਰ ਬਚਨ ਸਿੰਘ, ਤਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀਆਨ ਘੁਮਾਣ ਜ਼ਿਲਾ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਕੋਲੋਂ 4 ਮੋਬਾਈਲ ਫੋਨ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨੂਰਮਹਿਲ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8