ਨਾਜਾਇਜ਼ ਸ਼ਰਾਬ ਸਣੇ ਕਾਰ ਸਵਾਰ 3 ਵਿਅਕਤੀ ਗ੍ਰਿਫ਼ਤਾਰ
Friday, Apr 28, 2023 - 04:01 PM (IST)

ਨਵਾਂਸ਼ਹਿਰ (ਮਨੋਰੰਜਨ)- ਥਾਣਾ ਕਾਠਗੜ ਪੁਲਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਸਵਿੱਫਟ ਕਾਰ ਸਵਾਰ ਤਿੰਨ ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕੋਲੋਂ 15 ਪੇਟੀਆਂ ਕਰੀਬ 180 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕਾਰ ਸਵਾਰ 3 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਥਾਣਾ ਕਾਠਗੜ੍ਹ ਦੇ ਐੱਸ. ਐੱਚ. ਓ. ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗੁਵਾਈ ਵਿੱਚ ਪੁਲਸ ਪਾਰਟੀ ਕਾਠਗੜ ਮੋੜ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਸਵਿੱਫਟ ਕਾਰ ਜਿਸ ਦਾ ਨੰਬਰ ਸੀ. ਐੱਚ-04-ਈ-1788 ਰੰਗ ਸਿਲਵਰ ਨੂੰ ਸ਼ੱਕ ਦੇ ਆਧਾਰ 'ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਸ ਪਾਰਟੀ ਨੂੰ ਵੇਖ ਕੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ । ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਕਾਰ ਚਾਲਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਦੇ ਵਿੱਚੋਂ 15 ਪੇਟੀਆਂ ਕੁੱਲ 180 ਬੋਤਲਾਂ 999 ਪਾਵਰ ਸਟਾਰ ਸੇਲ ਫਾਰ ਚੰਡੀਗੜ੍ਹ ਦੀਆਂ ਬਰਾਮਦ ਹੋਈਆਂ। ਕਥਿਤ ਮੁਲਜ਼ਮ ਇਸ ਸ਼ਰਾਬ ਦਾ ਕੋਈ ਬਿੱਲ ਜਾ ਪਰਮਿਟ ਨਹੀਂ ਵਿਖਾ ਸਕੇ।
ਇਹ ਵੀ ਪੜ੍ਹੋ : ਵਟਸਐਪ ਦੇ ਸਟੇਟਸ 'ਚ ਪਾਈ ਵੀਡੀਓ ਪਲਾਂ 'ਚ ਹੋਈ ਵਾਇਰਲ, ਵੇਖਦਿਆਂ ਹੀ ਐਕਸ਼ਨ 'ਚ ਪੁਲਸ
ਪੁਲਸ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਐਕਸਾਈਜ਼ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਐੱਸ. ਐੱਚ. ਓ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਤਿੰਨਾਂ ਕਥਿਤ ਦੋਸ਼ੀਆਂ ਦੀ ਪਛਾਣ ਭੁਪਿੰਦਰ ਸਿੰਘ, ਉਂਕਾਰ ਸਿੰਘ ਅਤੇ ਕਰਮ ਚੰਦ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।