NRI ਦੀ ਬੰਦ ਪਈ ਕੋਠੀ ''ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ''ਚ 3 ਵਿਅਕਤੀ ਗ੍ਰਿਫ਼ਤਾਰ
Saturday, Sep 28, 2024 - 06:30 PM (IST)
ਭੁਲੱਥ (ਰਜਿੰਦਰ)- ਐੱਨ. ਆਰ. ਆਈ. ਦੀ ਬੰਦ ਪਈ ਕੋਠੀ ਵਿੱਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਸੁਭਾਨਪੁਰ ਦੀ ਪੁਲਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਚੋਰੀ ਹੋਏ ਮੋਟਰਸਾਈਕਲ, 2 ਫਰਿਜ਼ਾਂ ਅਤੇ ਇਨਵਰਟਰ ਸਮੇਤ ਹੋਰ ਘਰੇਲੂ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਵਰਜੀਤ ਸਿੰਘ ਬੱਲ ਮੁੱਖ ਅਫ਼ਸਰ ਥਾਣਾ ਸੁਭਾਨਪੁਰ ਵੱਲੋਂ ਲੁੱਟਾਂ-ਖੋਹਾਂ, ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ ਸੰਬੰਧੀ ਚਲਾਈ ਗਈ ਮੁਹਿੰਮ ਦੌਰਾਨ ਬਾਦਸ਼ਾਹਪੁਰ ਦੇ ਚੌਂਕੀ ਇੰਚਾਰਜ ਏ. ਐੱਸ. ਆਈ. ਲਖਵੀਰ ਸਿੰਘ ਅਤੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਆਧੁਨਿਕ ਢੰਗ ਨਾਲ ਤਫ਼ਤੀਸ਼ ਕਰਦੇ ਹੋਏ ਹੀਰਾ ਸਿੰਘ ਪੁੱਤਰ ਰਾਮ ਲੁਭਾਇਆ, ਰੋਸ਼ਨ ਸਿੰਘ ਉਰਫ਼ ਮੇਸ਼ੀ ਪੁੱਤਰ ਗੁਰਜੀਤ ਸਿੰਘ, ਗੁਰਨਾਮ ਸਿੰਘ ਉਰਫ਼ ਗਾਮਾ ਪੁੱਤਰ ਗੁਰਦੇਵ ਸਿੰਘ ਵਾਸੀਆਨ ਬੂਟ ਥਾਣਾਸੁਭਾਨਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਦੋ ਟਰਾਲਿਆਂ ਵਿਚਾਲੇ ਜ਼ਬਰਦਸਤ ਟੱਕਰ, ਉੱਡੇ ਪਰਖੱਚੇ
ਜਿਨ੍ਹਾਂ ਨੇ ਪਿਛਲੇ ਦਿਨੀਂ ਡੇਰੇ ਪਿੰਡ ਰੂਪਨਪੁਰ ਵਿਚ ਐੱਨ. ਆਰ. ਆਈ. ਗੁਰਜੀਤ ਸਿੰਘ ਦੀ ਬੰਦ ਪਈ ਕੋਠੀ ਵਿਚੋਂ ਘਰ ਦਾ ਕਾਫ਼ੀ ਸਾਮਾਨ ਚੋਰੀ ਕੀਤਾ ਸੀ। ਇਸ ਚੋਰੀ ਸਬੰਧੀ 11 ਸਤੰਬਰ ਨੂੰ ਥਾਣਾ ਸੁਭਾਨਪੁਰ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਹ ਚੋਰੀ ਦੀ ਵਾਰਦਾਤ ਉਕਤ ਤਿੰਨਾਂ ਵਿਅਕਤੀਆਂ ਨੇ ਆਪਣੇ ਦੋ ਹੋਰ ਸਾਥੀਆਂ ਚਰਨਜੀਤ ਸਿੰਘ ਉਰਫ਼ ਮਾਮੂ ਅਤੇ ਮਿੱਠੂ ਸਿੰਘ ਵਾਸੀਆਨ ਪਿੰਡ ਬੂਟ ਥਾਣਾ ਸੁਭਾਨਪੁਰ ਨਾਲ ਮਿਲ ਕੇ ਕੀਤੀ ਜਾਣੀ ਮੰਨੀ ਹੈ ਅਤੇ ਇਨ੍ਹਾਂ ਵੱਲੋਂ ਪੁੱਛਗਿੱਛ ਦੌਰਾਨ ਕੀਤੇ ਇਨਸਾਫ਼ ਮੁਤਾਬਕ ਚੋਰੀ ਕੀਤੇ ਸਾਮਾਨ ਵਿਚੋਂ ਇਕ ਡਬਲ-ਬੈੱਡ ਸਮੇਤ ਢੋਆਂ, 2 ਦੀਵਾਨ ਬੈੱਡ, ਇਕ ਗੱਦਾ, 1 ਅਲਮਾਰੀ, 2 ਫਰਿਜ਼ਾਂ, 1 ਇਨਵਰਟਰ ਸਮੇਤ ਬੈਟਰਾ, ਇਕ ਮੋਟਰ ਸਾਈਕਲ ਬਰਾਮਦ ਕਰਵਾਇਆ ਹੈ। ਹੁਣ ਇਨ੍ਹਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਦਸਿਆ ਕਿ ਫੜੇ ਗਏ ਨੌਜਵਾਨਾਂ ਖ਼ਿਲਾਫ਼ ਪਹਿਲਾਂ ਹੋਰ ਵੀ ਕੇਸ ਦਰਜ ਹਨ।
ਇਹ ਵੀ ਪੜ੍ਹੋ- ਕੈਨੇਡਾ ਤੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ