ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ 3 ਵਿਅਕਤੀ ਗ੍ਰਿਫ਼ਤਾਰ, 2 ਟਰੈਕਟਰ ਸਣੇ ਜੇ. ਸੀ. ਬੀ. ਮਸ਼ੀਨ ਜ਼ਬਤ

Sunday, Aug 14, 2022 - 04:07 PM (IST)

ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ 3 ਵਿਅਕਤੀ ਗ੍ਰਿਫ਼ਤਾਰ, 2 ਟਰੈਕਟਰ ਸਣੇ ਜੇ. ਸੀ. ਬੀ. ਮਸ਼ੀਨ ਜ਼ਬਤ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਬਲਾਚੌਰ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਰੇਤ ਨਾਲ ਭਰੇ 2 ਟਰੈਕਟਰ ਟਰਾਲੀਆਂ ਅਤੇ ਜੇ. ਸੀ. ਬੀ. ਮਸ਼ੀਨ ਜ਼ਬਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਫ਼ਸਰ ਏ. ਐੱਸ. ਆਈ. ਕਰਮਜੀਤ ਸਿੰਘ ਅਤੇ ਮਾਈਨਿੰਗ ਅਫ਼ਸਰ ਗੁਰਜੀਤ ਸਿੰਘ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਥਾਣਾ ਬਲਾਚੌਰ ਦੀ ਪੁਲਸ ਨੇ ਗੁਰਬਿੰਦਰ ਸਿੰਘ ਵਾਸੀ ਜਟਾਣਾ ਥਾਣਾ ਚਮਕੌਰ ਸਾਹਿਬ, ਮਹਿੰਦਰ ਪਾਲ ਵਾਸੀ ਉੱਧਣੇਵਾਲ ਅਤੇ ਮਲਕੀਤ ਸਿੰਘ ਵਾਸੀ ਬਲਾਚੌਰ ਖ਼ਿਲਾਫ਼ ਮਾਈਨਿੰਗ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੇ ਕਬਜ਼ੇ ’ਚੋ ਰੇਤ ਨਾਲ ਭਰੀਆਂ 2 ਟਰੈਕਟਰ-ਟਰਾਲੀਆਂ ਅਤੇ 1 ਜੇ. ਸੀ. ਬੀ. ਮਸ਼ੀਨ ਬਰਾਮਦ ਕੀਤੀ ਹੈ। ਮਾਈਨਿੰਗ ਅਫ਼ਸਰ ਨੇ ਦੱਸਿਆ ਕਿ ਉਕਤ ਦੋਸ਼ੀ ਮਾਈਨਿੰਗ ਸਬੰਧੀ ਕੋਈ ਲੀਗਲ ਦਸਤਾਵੇਜ ਨਹੀਂ ਦਿਖਾ ਸਕੇ, ਜਿਸ ਦੇ ਚਲਦੇ ਉਨ੍ਹਾਂ ਖ਼ਿਲਾਫ਼ ਉਕਤ ਕਾਰਵਾਈ ਨੂੰ ਅਮਲ ਵਿਚ ਲਿਆ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News