ਰੂਪਨਗਰ ਪੁਲਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ, 2 ਕੁਇੰਟਲ ਭੁੱਕੀ ਸਣੇ 3 ਵਿਅਕਤੀ ਕੀਤੇ ਗ੍ਰਿਫ਼ਤਾਰ

09/19/2022 6:16:10 PM

ਰੂਪਨਗਰ (ਵਿਜੇ)- ਜ਼ਿਲ੍ਹਾ ਪੁਲਸ ਮੁਖੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡੀ. ਐੱਸ. ਪੀ. ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਸਿਟੀ ਪੁਲਸ ਵੱਲੋਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀਆਂ ਪਾਸੋਂ 2 ਕੁਇੰਟਲ ਭੁੱਕੀ ਡੋਡੇ ਪੋਸਤ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰ. 177 ਮਿਤੀ 18 ਸਤੰਬਰ 2022 ਅ/ਧ15-61-85 ਐੱਨ. ਡੀ. ਪੀ. ਐੱਸ. ਐਕਟ ਥਾਣਾ ਸਿਟੀ ਰੂਪਨਗਰ ਦੀ ਤਫ਼ਤੀਸ਼ ਦੌਰਾਨ 2 ਕੁਇੰਟਲ ਭੁੱਕੀ ਡੋਡੇ ਪੋਸਤ ਸਮੇਤ ਮੁਲਜ਼ਮ ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਨਿਵਾਸੀ ਪੋਵਾਤ ਥਾਣਾ ਮਾਛੀਵਾੜਾ ਅਤੇ ਗੁਰਦੀਪ ਸਿੰਘ ਪੁੱਤਰ ਹੇਮ ਸਿੰਘ ਵਾਸੀ ਸ਼ੇਰਗੜ ਮੰਡ ਥਾਣਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਨੂੰ ਕਾਰ ਸਮੇਤ ਗ੍ਰਿਫ਼ਤਰ ਕੀਤਾ ਗਿਆ। 

ਉਨਾਂ ਦੱਸਿਆ ਕਿ ਮੁਲਜ਼ਮ ਰੂਪਨਗਰ ਦੇ ਸ਼ਾਮਪੁਰਾ ਵਿਖੇ ਕਿਰਾਏ ਦੇ ਮਕਾਨ ’ਚ ਰਹਿ ਕੇ ਨਸ਼ਾ ਵੇਚਣ ਦਾ ਕਾਰੋਬਾਰ ਕਰਦੇ ਸਨ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਮੱਧ ਪ੍ਰਦੇਸ਼ ਤੋਂ ਭੁੱਕੀ ਡੋਡੇ ਪੋਸਤ ਮੰਗਵਾਉਦੇ ਸਨ ਅਤੇ ਰੂਪਨਗਰ, ਮੋਹਾਲੀ ਅਤੇ ਕੁਰਾਲੀ ਖੇਤਰ ’ਚ ਭੁੱਕੀ ਡੋਡੇ ਸਪਲਾਈ ਕਰਦੇ ਸਨ। 

ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਦੱਸਿਆ ਚੱਲਿਆ ਹੋਇਆ ਕਾਰਤੂਸ, CM ਮਾਨ ’ਤੇ ਵੀ ਸਾਧੇ ਨਿਸ਼ਾਨੇ

ਡੀ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਕੋਲੋਂ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਅਤੇ ਮਾੜੇ ਅਨਸਰਾਂ ਵਿਰੁੱਧ ਵਿਸੇਸ਼ ਮੁਹਿੰਮ ਚਲਾ ਰੱਖੀ ਹੈ ਜਦਕਿ ਡੀ. ਆਈ. ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਦੀ ਅਗਵਾਈ ’ਚ ਬੀਤੇ ਦਿਨ ਪੁਲਸ ਵੱਲੋਂ ਸ਼ਹਿਰ ਦੀਆਂ ਸ਼ੱਕੀ ਕਲੌਨੀਆਂ ’ਚ ਤਲਾਸ਼ੀ ਅਭਿਆਨ ਚਲਾਇਆ ਗਿਆ। 2 ਕੁਇੰਟਲ ਭੁੱਕੀ ਡੋਡੇ ਸਮੇਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਦੀ ਕਾਰਵਾਈ ਰੂਪਨਗਰ ਪੁਲਸ ਦੀ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਪੁਲਸ ਦੀ ਟੀਮ ’ਚ ਇੰਸ. ਪਵਨ ਕੁਮਾਰ ਮੁੱਖ ਅਫਸਰ ਸਿਟੀ ਥਾਣਾ ਮਜੂਦ ਸਨ।

ਇਹ ਵੀ ਪੜ੍ਹੋ: 20 ਸਾਲਾ ਮੁੰਡੇ ਨੂੰ 2 ਬੱਚਿਆਂ ਦੀ ਮਾਂ ਨਾਲ ਹੋਇਆ ਪਿਆਰ, ਪਰਵਾਨ ਨਾ ਚੜ੍ਹਿਆ ਤਾਂ ਦੋਹਾਂ ਨੇ ਨਿਗਲਿਆ ਜ਼ਹਿਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


Anuradha

Content Editor

Related News