ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ 4800 ਰੁਪਏ ਦੀ ਡਰੱਗ ਮਨੀ ਸਮੇਤ 3 ਵਿਅਕਤੀ ਗ੍ਰਿਫ਼ਤਾਰ
Friday, Aug 02, 2024 - 05:36 PM (IST)
ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਨਵਾਂਸਹਿਰ ਜ਼ਿਲ੍ਹਾ ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ’ਚ 3 ਵਿਅਕਤੀਆਂ ਨੂੰ 16 ਗ੍ਰਾਮ ਹੈਰੋਇਨ ਅਤੇ 4800 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬਲਾਚੌਰ ’ਚ ਤਾਇਨਾਤ ਏ. ਐੱਸ. ਆਈ. ਬਲਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਸਿਆਣਾ ਦੇ ਰਸਤੇ ਬਲਾਚੌਰ ਵੱਲ ਨੂੰ ਜਾ ਰਹੀ ਸੀ ਤਾਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲੈਣ ਲਈ ਸਰਕਾਰੀ ਹਸਪਤਾਲ ਬਲਾਚੌਰ ਨੇੜੇ ਨਾਕਾ ਲਗਾ ਕੇ ਨਾਕਾਬੰਦੀ ਕੀਤੀ।
ਇਸ ਦੌਰਾਨ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿਚ ਫੜੇ ਭਾਰੀ ਲਿਫ਼ਾਫ਼ੇ ਨੂੰ ਗਲੀ ਵਿਚ ਸੁੱਟ ਦਿੱਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਸਟਿਕ ਅਤੇ 4800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਕਾਬੂ ਵਿਅਕਤੀ ਦੀ ਪਛਾਣ ਰਾਹੁਲ ਵਾਸੀ ਪਿੰਡ ਭੰਨੂ, ਥਾਣਾ ਪੋਜੇਵਾਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ 'ਚ ਕੀਤਾ ਪੇਸ਼
ਇਸੇ ਤਰ੍ਹਾਂ ਥਾਣਾ ਸਦਰ ਬਲਾਚੌਰ ਵਿਖੇ ਤਾਇਨਾਤ ਏ. ਐੱਸ. ਆਈ. ਅਮਰਜੀਤ ਕੌਰ ਦੀ ਪੁਲਸ ਪਾਰਟੀ ਨੇ ਦੋਸ਼ੀ ਸੁਨੀਲ ਕੁਮਾਰ ਉਰਫ਼ ਸ਼ੀਲਾ ਵਾਸੀ ਪਿੰਡ ਨੌਰਾਂ ਥਾਣਾ ਸਦਰ ਬੰਗਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਕ ਹੋਰ ਮਾਮਲੇ ਵਿਚ ਥਾਣਾ ਔੜ ਪੁਲਸ ਨੇ ਇਕ ਵਿਅਕਤੀ ਨੂੰ 3.11 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨਹਿਰ ਦੇ ਨਾਲ ਪਿੰਡ ਗੜ੍ਹੀ ਅਜੀਤ ਸਿੰਘ ਵੱਲ ਜਾ ਰਹੀ ਸੀ ਤਾਂ ਸਾਹਮਣਿਓਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 3.11 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਰਾਮ ਵਾਸੀ ਪਿੰਡ ਗੜੂਪੜ ਵਜੋਂ ਹੋਈ ਹੈ। ਪੁਲਸ ਨੇ ਉਕਤ ਤਿੰਨਾਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਪੌਂਗ ਡੈਮ ’ਚ ਵਧਿਆ ਪਾਣੀ ਦਾ ਪੱਧਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।