ਕਪੂਰਥਲਾ ਵਿਖੇ ਹੈਰੋਇਨ ਤੇ ਮੋਟਰਸਾਈਕਲ ਸਣੇ 3 ਵਿਅਕਤੀ ਗ੍ਰਿਫ਼ਤਾਰ
Sunday, Oct 22, 2023 - 01:18 PM (IST)

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਸੀ. ਆਈ. ਏ. ਸਟਾਫ਼ ਕਪੂਰਥਲਾ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ 3 ਮੁਲਜ਼ਮਾਂ ਨੂੰ ਭਾਰੀ ਮਾਤਰਾ ’ਚ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਫੜੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਐੱਸ. ਪੀ. (ਡੀ) ਰਮਨਿੰਦਰ ਸਿੰਘ ਅਤੇ ਡੀ. ਐੱਸ. ਪੀ. (ਡੀ) ਗੁਰਮੀਤ ਸਿੰਘ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਦੇਖਰੇਖ ਹੇਠ ਏ. ਐੱਸ. ਆਈ. ਕੇਵਲ ਸਿੰਘ ਨੇ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਭੂਤ ਬੰਗਲਾ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ
ਇਸੇ ਦੌਰਾਨ ਦੂਜੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਨੰਬਰ ਪੀ. ਬੀ-09-ਐੱਸ-0191 ’ਤੇ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਪਾਰਟੀ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਭੁੱਲਾ ਸਿੰਘ ਵਾਸੀ ਲੱਖਣ ਕੇ ਪੱਡਾ ਥਾਣਾ ਸੁਭਾਨਪੁਰ ਦੱਸਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸੇ ਤਰ੍ਹਾਂ ਟੈਲੀਫੋਨ ਐਕਸਚੇਂਜ ਕਪੂਰਥਲਾ ਨੇੜੇ ਪੁਲਸ ਪਾਰਟੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਚਤਰ ਸਿੰਘ ਪੁੱਤਰ ਸ਼ੇਰ ਸਿੰਘ ਅਤੇ ਸੇਵਾ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਪਿੰਡ ਬੂਟਾ ਥਾਣਾ ਸੁਭਾਨਪੁਰ ਨੂੰ ਮੋਟਰਸਾਈਕਲ ਪੀ. ਬੀ-09-ਏ. ਐੱਲ.-5990 ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਉਪਰੋਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ‘ਚ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫੜੇ ਗਏ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਮੁਲਜ਼ਮਾਂ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ