ਪੁਲਸ ਦੀ ਵੱਡੀ ਸਫ਼ਲਤਾ: ਨਾਜਾਇਜ਼ ਅਸਲੇ, ਜ਼ਿੰਦਾ ਕਾਰਤੂਸ ਤੇ ਕਾਰ ਸਮੇਤ 3 ਵਿਅਕਤੀ ਗ੍ਰਿਫ਼ਤਾਰ
Sunday, Aug 18, 2024 - 12:20 PM (IST)
ਫਗਵਾੜਾ (ਜਲੋਟਾ)-ਜ਼ਿਲ੍ਹਾ ਕਪੂਰਥਲਾ ਦੀ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਹੁਕਮਾਂ ’ਤੇ ਫਗਵਾੜਾ ’ਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਨਾਜਾਇਜ਼ ਅਸਲੇ, ਗੋਲ਼ੀ ਸਿੱਕੇ ਅਤੇ ਇਕ ਕਾਰ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦੀ ਸੂਚਨਾ ਮਿਲੀ ਹੈ। ਸੂਤਰਾਂ ਮੁਤਾਬਕ ਦੋਸ਼ੀ ਨਾਜਾਇਜ਼ ਅਸਲੇ ਅਤੇ ਗੋਲ਼ੀ ਦੇ ਸਿੱਕੇ ਦੇ ਜ਼ੋਰ ’ਤੇ ਲੋਕਾਂ ਨੂੰ ਲੁੱਟਣ ’ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਪੁਲਸ ਵੱਲੋਂ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਗ੍ਰਿਫ਼ਤਾਰ ਕੀਤੇ ਤਿੰਨਾਂ ਮੁਲਜ਼ਮਾਂ ਕੋਲੋਂ ਇਕ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ ਇਕ ਕਾਰ ਬਰਾਮਦ ਕੀਤੀ ਹੈ।
ਮੁਲਜ਼ਮਾਂ ਦੀ ਪਛਾਣ ਓਂਕਾਰ ਸਿੰਘ ਉਰਫ਼ ਗੋਲੂ, ਪ੍ਰਿੰਸ ਪੁੱਤਰ ਦਵਿੰਦਰ ਪਾਲ ਵਾਸੀ ਪਿੰਡ ਪੰਡਵਾ ਥਾਣਾ ਸਤਨਾਮਪੁਰਾ ਫਗਵਾੜਾ ਤੇ ਇੰਦਰਜੀਤ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਚਾਂਦਪੁਰ ਥਾਣਾ ਪਾਤੜਾਂ ਜ਼ਿਲਾ ਜਲੰਧਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਦਿੱਤਾ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗਾਂ ਨੇ RPF ਮੁਲਾਜ਼ਮ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਵੱਢੀ ਬਾਂਹ
ਪੁਲਸ ਨੇ ਮੁਲਜ਼ਮਾਂ ਖਿਲਾਫ ਥਾਣਾ ਸਿਟੀ ਫਗਵਾੜਾ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮੁਲਜ਼ਮਾਂ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੂੰ ਇਹ ਨਾਜਾਇਜ਼ ਅਸਲਾ ਅਤੇ ਗੋਲੀ ਸਿੱਕਾ ਕਿੱਥੋਂ ਮਿਲਿਆ ਹੈ ਅਤੇ ਉਨ੍ਹਾਂ ਦੇ ਨਿਸ਼ਾਨੇ ’ਤੇ ਕੌਣ ਹੈ? ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ-ਨਸ਼ੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰੱਖੜੀ ਦੇ ਤਿਉਹਾਰ ਮੌਕੇ ਦੋ ਨੌਜਵਾਨਾਂ ਦੀ ਓਵਰਡੋਜ਼ ਕਾਰਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ