ਸਵਿੱਫਟ ਕਾਰ ''ਚ ਸਵਾਰ 3 ਵਿਅਕਤੀ ਰਿਵਾਲਵਰ 15 ਜ਼ਿੰਦਾ ਕਾਰਤੂਸ ਸ਼ਰਾਬ ਸਣੇ ਗ੍ਰਿਫ਼ਤਾਰ

Monday, Feb 12, 2024 - 12:51 PM (IST)

ਸਵਿੱਫਟ ਕਾਰ ''ਚ ਸਵਾਰ 3 ਵਿਅਕਤੀ ਰਿਵਾਲਵਰ 15 ਜ਼ਿੰਦਾ ਕਾਰਤੂਸ ਸ਼ਰਾਬ ਸਣੇ ਗ੍ਰਿਫ਼ਤਾਰ

ਗੜ੍ਹਦੀਵਾਲਾ (ਮੁਨਿੰਦਰ)- ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ. ਐੱਸ. ਪੀ. ਟਾਂਡਾ ਅਤੇ ਐੱਸ. ਐੱਚ. ਓ. ਹਰਦੇਵ ਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਇਲਾਕੇ ਵਿੱਚ ਲੁੱਟ-ਖੋਹ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁਹਿੰਮ ਤਹਿਤ ਗੜਦੀਵਾਲਾ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਸਵਿੱਫਟ ਕਾਰ 'ਚ ਸਵਾਰ 3 ਵਿਅਕਤੀਆਂ ਨੂੰ ਇਕ ਰਿਵਾਲਵਰ, 8 ਜ਼ਿੰਦਾ ਕਾਰਤੂਸ ਅਤੇ 108 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਦੀ ਪਛਾਣ ਅਮਨਪਾਲ ਸਿੰਘ ਉਰਫ਼ ਅਮਨ ਪੁੱਤਰ ਜਸਵਿੰਦਰ ਸਿੰਘ, ਹਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਜੱਟਾਂ ਮੁਹੱਲਾ ਗੜ੍ਹਦੀਵਾਲਾ ਅਤੇ ਪਰਮਜੀਤ ਸਿੰਘ ਉਰਫ਼ ਸੋਢੀ ਪੁੱਤਰ ਗੁਣਜੀਤ ਸਿੰਘ ਵਾਸੀ ਪਿੰਡ ਬਾਹਲਾ ਥਾਣਾ ਗੜ੍ਹਦੀਵਾਲਾ ਵਜੋਂ ਹੋਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਰਵਜੀਤ ਸਿੰਘ ਪੁਲਸ ਪਾਰਟੀ ਸਮੇਤ ਟਾਂਡਾ ਰੋੜ 'ਤੇ ਪਿੰਡ ਕੁਲੀਆਂ, ਜੀਆ ਸਹੋਤਾ ਕਲਾਂ, ਚਿਪੜਾ ਅਤੇ ਟਾਹਲੀ ਮੋੜ 'ਤੇ ਗਸ਼ਤ ਅਤੇ ਚੈਕਿੰਗ ਦੌਰਾਨ ਡਿਊਟੀ 'ਤੇ ਤਾਇਨਾਤ ਸਨ। ਇਸ ਦੌਰਾਨ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਨ੍ਹਾਂ ਕੋਲ ਨਾਜਾਇਜ਼ ਅਸਲਾ ਵੀ ਹੈ ਅਤੇ ਇਸ ਵੇਲੇ ਉਕਤ ਵਿਅਕਤੀ ਇਕ ਸਫ਼ੇਦ ਰੰਗ ਦੀ ਸਵਿੱਫਟ ਕਾਰ ਵਿੱਚ ਸਵਾਰ ਹੋ ਕੇ ਨਾਜਾਇਜ਼ ਸ਼ਰਾਬ ਟਾਹਲੀ ਮੋੜ ਸਾਈਡ ਤੋਂ ਗੜਦੀਵਾਲਾ ਵੱਲ ਲੈ ਕੇ ਆ ਰਹੇ ਹਨ। ਜੇਕਰ ਨਾਕਾਬੰਦੀ ਕਰਕੇ ਇਨ੍ਹਾਂ ਦੀ ਗੱਡੀ ਦੀ ਤਲਾਸ਼ੀ ਲਈ ਜਾਵੇ ਤਾਂ ਉਹ  ਨਾਜਾਇਜ਼ ਸ਼ਰਾਬ ਅਤੇ ਨਾਜਾਇਜ਼ ਅਸਲੇ ਸਮੇਤ ਕਾਬੂ ਆ ਸਕਦੇ ਹਨ। 

ਇਹ ਵੀ ਪੜ੍ਹੋ: ਮਹਿਲਾ ਰਾਖਵਾਂਕਰਨ ਜਿਸ ਦਿਨ ਲਾਗੂ ਹੋ ਗਿਆ, CM ਅਹੁਦੇ ਦੀ ਸਹੁੰ ਚੁੱਕਦੀਆਂ ਦਿਸਣਗੀਆਂ ਔਰਤਾਂ: ਅਲਕਾ ਲਾਂਬਾ

ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਵੱਲੋਂ ਪਿੰਡ ਕੁੱਲੀਆਂ ਮੋੜ 'ਤੇ ਨਾਕਾਬੰਦੀ ਕਰਕੇ ਜੀਆਂ ਸਹੋਤਾ ਕਲਾਂ ਸਾਈਡ ਤੋਂ ਆ ਰਹੀ ਸਵਿੱਫਟ ਕਾਰ ਨੰਬਰ ਪੀ. ਬੀ. 07-ਡਬਲਿਊ 8588 ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 108 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ। ਜਦਕਿ ਕਾਰ ਚਾਲਕ ਅਮਨਪਾਲ ਸਿੰਘ ਉਰਫ਼ ਅਮਨ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਡਬ ਵਿਚੋਂ ਇਕ ਰਿਵਾਲਵਰ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸੇ ਤਰ੍ਹਾਂ ਗੱਡੀ ਵਿੱਚ ਸਵਾਰ ਹਰਜੀਤ ਸਿੰਘ ਕੋਲੋਂ 3 ਅਤੇ ਪਰਮਜੀਤ ਸਿੰਘ ਉਰਫ਼ ਸੋਢੀ ਕੋਲੋਂ 2 ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਅਮਨਪਾਲ ਸਿੰਘ ਉਰਫ਼ ਅਮਨ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ 7 ਹੋਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਸ ਨੇ ਉਕਤ ਤਿੰਨਾਂ ਵਿਅਕਤੀਆਂ ਨੂੰ  ਰਿਵਾਲਵਰ, 8 ਜ਼ਿੰਦਾ ਕਾਰਤੂਸ ਸਵਿੱਫਟ ਕਾਰ ਅਤੇ ਨਾਜਾਇਜ਼ ਸ਼ਰਾਬ ਦੀਆਂ 108  ਬੋਤਲਾਂ ਸਮੇਤ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਨੂੰ ਆਰੰਭ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਦੇ ਅੰਦੋਲਨ ਦਾ ਪਵੇਗਾ ਪੰਜਾਬ ਦੇ ਵਪਾਰ 'ਤੇ ਡੂੰਘਾ ਅਸਰ, ਹਾਲਾਤ ਬਣ ਸਕਦੇ ਨੇ ਬਦਤਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News