ਨਾਜਾਇਜ਼ ਸ਼ਰਾਬ ਦੀਆਂ ਦੋ ਪੇਟੀਆਂ ਸਣੇ 3 ਵਿਅਕਤੀ ਗ੍ਰਿਫ਼ਤਾਰ

Friday, Nov 24, 2023 - 06:35 PM (IST)

ਨਾਜਾਇਜ਼ ਸ਼ਰਾਬ ਦੀਆਂ ਦੋ ਪੇਟੀਆਂ ਸਣੇ 3 ਵਿਅਕਤੀ ਗ੍ਰਿਫ਼ਤਾਰ

ਜਾਡਲਾ (ਔਜਲਾ)-ਜਾਡਲਾ ਪੁਲਸ ਚੌਂਕੀ ਦੇ ਮੁਲਾਜ਼ਮਾਂ ਵੱਲੋਂ ਨਾਜਾਇਜ਼ ਸ਼ਰਾਬ ਦੀਆਂ ਦੋ ਪੇਟੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲੈਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਤ ਪੁਲਸ ਪਾਰਟੀ ਬੀਤੀ ਰਾਤ ਜਾਡਲਾ ਤੋਂ ਪਿੰਡ ਮੀਰਪੁਰਜੱਟਾਂ ਵੱਲ ਗਸ਼ਤ ਕੀਤੀ ਜਾ ਰਹੀ ਸੀ। ਉਨ੍ਹਾਂ ਦੀ ਗੱਡੀ ਨੂੰ ਵੇਖ ਤਿੰਨ ਨੌਜਵਾਨਾਂ ਨਹਿਰ ਦੇ ਪੁਲ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਪੁਲਸ ਪਾਰਟੀ ਵੱਲੋਂ ਮੌਕੇ ’ਤੇ ਕਾਬੂ ਕਰ ਜਦੋਂ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਕੋਲੋ ਦੋ ਪੇਟੀਆਂ ਮਾਰਕਾ ਫਸਟ ਚੁਆਇੰਸ ਨਾਜਾਇਜ਼ ਸ਼ਰਾਬ ਬਰਾਮਦ ਹੋਈ। 

ਇਹ ਵੀ ਪੜ੍ਹੋ: ਬਾਬੇ ਨਾਨਕ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ 'ਚ ਕੱਲ੍ਹ ਕੱਢਿਆ ਜਾਵੇਗਾ ਨਗਰ ਕੀਰਤਨ, ਟਰੈਫਿਕ ਰੂਟ ਪਲਾਨ ਜਾਰੀ

ਸਬੰਧਤ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ’ਚ ਇਹ ਮਾਮਲਾ ਲਿਆਉਣ ’ਤੇ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਮਹਿਤਪੁਰ, ਪ੍ਰਦੀਪ ਸਿੰਘ ਪੁੱਤਰ ਰਤਨ ਸਿੰਘ ਵਾਸੀ ਉਲੱਦਣੀ, ਅਨਮੋਲ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਮਹਿਤਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਮੁੱਖ ਚੌਂਕ ’ਚ ਸਥਿਤ ਸਪਾ ਸੈਂਟਰ ਵਿਵਾਦਾਂ ’ਚ, ਸ਼ਰੇਆਮ ਚੱਲਦੈ ਗੰਦਾ ਧੰਦਾ, ਇੰਝ ਹੁੰਦੀ ਹੈ ਡੀਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

Anuradha

Content Editor

Related News