ਨਸ਼ੀਲੇ ਪਾਊਡਰ ਸਮੇਤ 1 ਔਰਤ ਸਮੇਤ 3 ਵਿਅਕਤੀ ਗ੍ਰਿਫ਼ਤਾਰ

Saturday, Sep 02, 2023 - 12:32 PM (IST)

ਨਸ਼ੀਲੇ ਪਾਊਡਰ ਸਮੇਤ 1 ਔਰਤ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਪਰਮਜੀਤ ਮੋਮੀ)-ਟਾਂਡਾ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਨੇ ਇਕ ਔਰਤ ਸਮੇਤ 3 ਲੋਕਾਂ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਡੀ. ਐੱਸ. ਪੀ. ਕੁਲਵੰਤ ਸਿੰਘ ਦੀ ਅਗਵਾਈ ਵਿਚ ਟਾਂਡਾ ਦੇ ਏ. ਐੱਸ. ਆਈ. ਬਲਬੀਰ ਸਿੰਘ ਦੀ ਟੀਮ ਨੇ ਸਚਿਨ ਪੈਲਸ ਜਲਾਲਪੁਰ ਨਜ਼ਦੀਕ ਮੁੱਖ ਦੀ ਇਤਲਾਹ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਆ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ-ਕਪੂਰਥਲਾ ਵਿਖੇ ਪਤਨੀ ਨੇ ਦਿੱਤਾ ਤਲਾਕ ਤਾਂ ਪਤੀ ਨੇ ਖੇਤਾਂ 'ਚ ਜਾ ਕੇ ਖ਼ੁਦ ਨੂੰ ਲਾਈ ਅੱਗ

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਕਸ਼ਮੀਰ ਲਾਲ ਅਤੇ ਰਾਜਨ ਉਰਫ਼ ਰਾਜਾ ਬਖ਼ਸ਼ਿਸ਼ ਰਾਮ ਦੋਨੋਂ ਵਾਸੀ ਪਿੰਡ ਜਲਾਲਪੁਰ ਵਜੋਂ ਹੋਈ ਹੈ। ਦੋਹਾਂ ਨੂੰ ਕਾਬੂ ਕਰਕੇ ਦੋਹਾਂ ਕੋਲੋਂ 152 ਗ੍ਰਾਮ ਅਤੇ 115 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਕੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਟਾਂਡਾ ਪੁਲਸ ਦੇ ਏ. ਐੱਸ. ਆਈ. ਅਮਰਜੀਤ ਸਿੰਘ ਦੀ ਸਿਨੇਮਾ ਚੌਂਕ ਟਾਂਡਾ ਨਜ਼ਦੀਕ ਇਕ ਔਰਤ ਸੁਮਨ ਪਤਨੀ ਸਨੀ ਵਾਸੀ ਵਾਰਡ ਨੰਬਰ 8 ਸੈਂਸੀ ਕਲੋਨੀ ਨੇੜੇ ਸਿਨੇਮਾ ਘਰ ਨੂੰ 408 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਦਿਆਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅਕਾਲੀ ਦਲ ਵੱਲੋਂ 'ਇਕ ਦੇਸ਼ ਇਕ ਚੋਣ' ਦੀ ਹਮਾਇਤ, ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News