ATM ਤੋੜਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ 3 ਵਿਅਕਤੀ ਗ੍ਰਿਫ਼ਤਾਰ, ਵੱਡੀ ਮਾਤਰਾ ’ਚ ਸਾਮਾਨ ਬਰਾਮਦ
Monday, Sep 18, 2023 - 03:58 PM (IST)

ਕਪੂਰਥਲਾ (ਮਹਾਜਨ)-ਥਾਣਾ ਸਿਟੀ ਕਪੂਰਥਲਾ ਦੀ ਪੁਲਸ ਵੱਲੋਂ ਐੱਸ. ਐੱਚ. ਓ. ਸਿਟੀ ਅਮਨਦੀਪ ਨਾਹਰ ਦੀ ਅਗਵਾਈ ਵਿਚ ਪਿੰਡ ਸ਼ੇਖੂਪੁਰ ਵਿਖੇ 8 ਅਤੇ 9 ਦੀ ਦਰਮਿਆਨੀ ਰਾਤ ਨੂੰ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦੇ ਏ. ਟੀ. ਐੱਮ. ਵਿਚ ਲੱਗੇ ਕੈਮਰਿਆਂ ’ਤੇ ਸਪਰੇਅ ਮਾਰ ਕੇ ਏ. ਟੀ. ਐੱਮ. ਨੂੰ ਤੋੜਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ 3 ਮੁਲਜ਼ਮਾਂ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਪਾਸੋਂ ਹੋਰ ਵੀ ਸਾਮਾਨ ਦੀ ਬਰਾਮਦਗੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਿਟੀ ਅਮਨਦੀਪ ਨਾਹਰ ਨੇ ਦਸਿਆ ਕਿ 8 ਅਤੇ 9 ਦੀ ਦਰਮਿਆਨੀ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੰਜਾਬ ਨੈਸ਼ਨਲ ਬੈਂਕ ਸ਼ੇਖੂਪੁਰ ਬ੍ਰਾਂਚ ਦੇ ਏ. ਟੀ. ਐੱਮ. ਵਿਚ ਲੱਗੇ ਕੈਮਰਿਆਂ ’ਤੇ ਸਪਰੇਅ ਮਾਰ ਕੇ ਏ. ਟੀ. ਐੱਮ. ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਸਬੰਧੀ ਮੈਨੇਜਰ ਬਲਵੀਰ ਰਾਮ ਪੁੱਤਰ ਧਰਮਨਾਥ ਵਾਸੀ ਵਸੰਤ ਵਿਹਾਰ ਕਪੂਰਥਲਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਪੁਲਸ ਵੱਲੋਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਤਫ਼ਤੀਸ਼ ਅਮਲ ਵਿਚ ਲਿਆਂਦੀ ਗਈ ਅਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰਨ ’ਤੇ ਪਤਾ ਲੱਗਾ ਕਿ ਹੈਪੀ ਪੁੱਤਰ ਮੱਖਣ ਵਾਸੀ ਭਗਵਾਨਪੁਰ ਥਾਣਾ ਕੋਤਵਾਲੀ ਕਪੂਰਥਲਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਨਛੱਤਰ ਚੰਦ ਉਰਫ਼ ਦੇਬਾ ਵਾਸੀ ਮੋਠਾਂਵਾਲ ਥਾਣਾ ਸੁਲਤਾਨਪੁਰ ਲੋਧੀ, ਲਖਵਿੰਦਰ ਸਿੰਘ ਉਰਫ਼ ਲੱਕੀ ਪੁੱਤਰ ਕੁਲਬੀਰ ਸਿੰਘ ਵਾਸੀ ਸ਼ੇਖੂਪੁਰ, ਹਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੁਹੱਲਾ ਸੰਤਪੁਰਾ ਨਵੀਂ ਕਲੌਨੀ ਕਪੂਰਥਲਾ ਵੱਲੋਂ ਏ. ਟੀ. ਐੱਮ. ਤੋੜ ਕੇ ਪੈਸੇ ਕੱਢਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ- ਜਲੰਧਰ ਵਿਖੇ ਧੂਮ-ਧੜੱਕੇ ਨਾਲ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਿਆ ਰੌਲਾ, ਚੱਲੇ ਘਸੁੱਨ-ਮੁੱਕੇ
ਮੁਲਜ਼ਮਾਂ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਤੁਰੰਤ ਕਾਰਵਾਈ ਕਰਦੇ ਹੋਏ 16 ਸਤੰਬਰ ਨੂੰ ਮੁਲਜ਼ਮ ਹੈਪੀ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਹਰਜੀਤ ਸਿੰਘ ਨੂੰ ਕਾਬੂ ਕਰਕੇ 2 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ। ਰਿਮਾਂਡ ਦੌਰਾਨ ਮੁਲਜ਼ਮਾਂ ਪਾਸੋਂ ਵਾਰਦਾਤ ਵਿਚ ਵਰਤੇ 2 ਮੋਟਰਸਾਈਕਲ, ਇਕ ਗੈਸ ਸਿਲੰਡਰ, ਆਕਸੀਜਨ ਸਿਲੰਡਰ, ਗੈਸ ਕਟਰ, ਗੈਸ ਕਟਰ ਨਾਲੀ, ਪਲਾਸ ਬਰਾਮਦ ਕੀਤੇ ਗਏ ਹਨ। ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਕਿਹਾ ਕਿ ਇਨ੍ਹਾਂ ਦਾ ਸਾਥੀ ਲਖਵਿੰਦਰ ਸਿੰਘ ਉਰਫ਼ ਲੱਕੀ ਦੀ ਗ੍ਰਿਫ਼ਤਾਰੀ ਬਾਕੀ ਹੈ, ਜਿਸ ਦੀ ਭਾਲ ਲਈ ਪੁਲਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਸਪਾ ਸੈਂਟਰ 'ਚ ਹੋਈ ਰੇਡ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸ਼ਿਵ ਸੈਨਾ ਦਾ ਆਗੂ ਇੰਝ ਕਰਵਾਉਂਦਾ ਰਿਹਾ ਗੰਦਾ ਧੰਦਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ