ਪੁਲਸ ਨੇ 3 ਵੱਖ-ਵੱਖ ਮਾਮਲਿਆਂ ''ਚ ਹੈਰੋਇਨ ਸਣੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Saturday, Aug 10, 2024 - 02:45 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ’ਚ 3 ਵਿਅਕਤੀਆਂ ਨੂੰ 18 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ.ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗਸ਼ਤ ਦੌਰਾਨ ਏ. ਐੱਸ. ਆਈ. ਬਲਵੀਰ ਸਿੰਘ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਆਪਣੀ ਪਾਰਟੀ ਸਮੇਤ ਬੰਗਾ ਰੋਡ ਮਹਾਲੋਂ ਬਾਈਪਾਸ ਵੱਲ ਜਾ ਰਹੇ ਸਨ ਤਾਂ ਬਾਈਪਾਸ ਨੇੜੇ ਲਿੰਕ ਰੋਡ ’ਤੇ ਸਵਿੱਫ਼ਟ ਕਾਰ ’ਚ ਸਵਾਰ ਵਿਅਕਤੀ ਨੂੰ ਆਉਂਦਾ ਵੇਖਿਆ। ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੀ ਕਾਰ ਮੋੜਨ ਦੀ ਕੋਸ਼ਿਸ਼ ਕੀਤੀ ਪਰ ਕਾਰ ਰੁਕ ਗਈ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਸਵਿੱਫ਼ਟ ਕਾਰ ਚਾਲਕ ਨੂੰ ਕਾਬੂ ਕਰਕੇ ਜਦੋਂ ਕਾਰ ਦੇ ਡੈਸ਼ ਬੋਰਡ ’ਤੇ ਪਏ ਮੋਮੀ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਵਿਅਕਤੀ ਦੀ ਪਛਾਣ ਸੁਖਨਜੋਤ ਸਿੰਘ ਉਰਫ਼ ਸੁਖਮਨੀ ਵਾਸੀ ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਸ਼ਾਨ-ਏ-ਪੰਜਾਬ ਸਣੇ 26 ਟਰੇਨਾਂ ਰੱਦ ਤੇ 25 ਡਾਇਵਰਟ, ਰੱਖੜੀ ਮੌਕੇ ਚੱਲਣਗੀਆਂ ਇਹ ਸਪੈਸ਼ਲ ਟਰੇਨਾਂ
ਇਕ ਹੋਰ ਮਾਮਲੇ ਵਿੱਚ ਥਾਣਾ ਸਿਟੀ ਬਲਾਚੌਰ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏ. ਐੱਸ. ਆਈ. ਲਖਵੀਰ ਚੰਦ ਨੇ ਦੱਸਿਆ ਕਿ ਕਾਬੂ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਮੰਨਾ ਵਾਸੀ ਰਾਮਪੁਰ ਬਿਲਡੋ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿੱਚ ਥਾਣਾ ਮੁਕੰਦਪੁਰ ਦੀ ਪੁਲਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਸੁਭਾਸ਼ ਚੰਦ ਨੇ ਦੱਸਿਆ ਕਿ ਕਾਬੂ ਵਿਅਕਤੀ ਦੀ ਪਛਾਣ ਚਰਨਜੀਤ ਸਿੰਘ ਉਰਫ਼ ਲੱਛੂ ਵਾਸੀ ਮੁਕੰਦਪੁਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਤਿੰਨਾਂ ਮਾਮਲਿਆਂ ’ਚ ਪੁਲਸ ਨੇ ਕਾਬੂ ਕੀਤੇ ਅਖੌਤੀ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡਾ ਖ਼ੁਲਾਸਾ: ਸਰਹੱਦ ਪਾਰੋਂ ਹੁਣ ਹਲਕੇ ਡਰੋਨ ਆਉਣ ਲੱਗੇ, ਫੜਨ ਲਈ BSF ਨੇ ਅਪਣਾਈ ਨਵੀਂ ਰਣਨੀਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ