3 ਕੁਇੰਟਲ 60 ਕਿਲੋ ਡੋਡੇ-ਚੂਰਾ ਪੋਸਤ ਸਣੇ 2 ਕਾਬੂ

05/15/2020 9:34:57 PM

ਮੁਕੇਰੀਆਂ, (ਨਾਗਲਾ)- ਐੱਸ. ਐੱਸ. ਪੀ. ਹੁਸ਼ਿਆਰਪੁਰ ਗੌਰਵ ਗਰਗ ਵੱਲੋਂ ਜਾਰੀ ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਰਵਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੁਕੇਰੀਆਂ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਟਰੱਕ ’ਚੋਂ 3 ਕੁਇੰਟਲ 60 ਕਿਲੋ ਡੋਡੇ-ਚੂਰਾ ਪੋਸਤ ਸਹਿਤ 2 ਨੌਜਵਾਨਾਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਆਯੋਜਿਤ ਪੱਤਰਕਾਰ ਸੰਮੇਲਨ ਦੌਰਾਨ ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਮੁਖੀ ਐੱਸ. ਆਈ. ਬਲਵਿੰਦਰ ਸਿੰਘ ਨੇ ਕਾਊਂਟਰ ਇੰਟੈਲੀਜੈਂਸ ਕਰਮਚਾਰੀਆਂ ਦੀ ਸਹਾਇਤਾ ਨਾਲ ਅੱਡਾ ਕਸਬਾ ਭੰਗਾਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪਠਾਨਕੋਟ ਸਾਈਡ ਤੋਂ ਆ ਰਹੇ ਟਰੱਕ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਟਰੱਕ ’ਚੋਂ 3 ਕੁਇੰਟਲ 60 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਹ ਚੂਰਾ ਪੋਸਤ ਪਲਾਸਟਿਕ ਦੀਆਂ 24 ਬੋਰੀਆਂ ’ਚ 15-15 ਕਿੱਲੋ ਦੀ ਪੈਕਿੰਗ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਦੀ ਪਛਾਣ ਸਤਿਕਾਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਚੱਕ ਸਰੀਫ਼ ਥਾਣਾ ਭੈਣੀ ਮੀਆਂ ਖਾਂ ਜ਼ਿਲਾ ਗੁਰਦਾਸਪੁਰ ਅਤੇ ਦਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਚਨੌਰ ਥਾਣਾ ਮੁਕੇਰੀਆਂ ਦੇ ਰੂਪ ’ਚ ਹੋਈ ਹੈ। ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀਆਂ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।


Bharat Thapa

Content Editor

Related News