ਲੁੱਟਖੋਹ ਦੀਆਂ ਵਾਰਦਾਤਾਂ ਕਰਨ ਵਾਲੇ 3 ਲੁਟੇਰੇ ਗ੍ਰਿਫ਼ਤਾਰ, ਕਿਰਪਾਨ ਅਤੇ ਮੋਟਰਸਾਈਕਲ ਬਰਾਮਦ

Wednesday, Oct 08, 2025 - 11:25 AM (IST)

ਲੁੱਟਖੋਹ ਦੀਆਂ ਵਾਰਦਾਤਾਂ ਕਰਨ ਵਾਲੇ 3 ਲੁਟੇਰੇ ਗ੍ਰਿਫ਼ਤਾਰ, ਕਿਰਪਾਨ ਅਤੇ ਮੋਟਰਸਾਈਕਲ ਬਰਾਮਦ

ਜਲੰਧਰ (ਮਹੇਸ਼)–ਥਾਣਾ ਨੰਬਰ 6 (ਮਾਡਲ ਟਾਊਨ) ਦੀ ਪੁਲਸ ਨੇ ਲੁੱਟਖੋਹ ਦੀਆਂ ਵਾਰਦਾਤਾਂ ਕਰਨ ਵਾਲੇ 3 ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ ਦਾਤਰ, ਕਿਰਪਾਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਕਤ ਜਾਣਕਾਰੀ ਦਿੰਦੇ ਹੋਏ ਥਾਣਾ ਮਾਡਲ ਟਾਊਨ ਦੇ ਇੰਚਾਰਜ ਅਜਾਇਬ ਸਿੰਘ ਐੱਸ. ਐੱਚ. ਓ. ਨੇ ਦੱਸਿਆ ਕਿ ਚੈਕਿੰਗ ਦੇ ਸਬੰਧ ਵਿਚ ਏ. ਐੱਸ. ਆਈ. ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਟੀਮ ਮੁਹੱਲਾ ਹਾਊਸਿੰਗ ਬੋਰਡ ਕਾਲੋਨੀ ਗੁਰੂ ਤੇਗ ਬਹਾਦਰ ਨਗਰ ਵਿਚ ਸ਼ਮਸ਼ਾਨਘਾਟ ਵਾਲੇ ਮੋੜ ’ਤੇ ਮੌਜੂਦ ਸੀ।

ਇਹ ਵੀ ਪੜ੍ਹੋ: ਜਲੰਧਰ ਦਾ ਨੌਜਵਾਨ ਫਰਾਂਸ 'ਚ ਲਾਪਤਾ, ਇੰਗਲੈਂਡ ਜਾਂਦੇ ਸਮੇਂ ਪਲਟੀ ਕਿਸ਼ਤੀ, ਸਦਮੇ 'ਚ ਪਰਿਵਾਰ

ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਉਕਤ ਲੁਟੇਰਿਆਂ ਨੇ ਇਨਕਮ ਟੈਕਸ ਕਾਲੋਨੀ ਬਸੰਤ ਵਿਹਾਰ ਰੋਡ ’ਤੇ ਇਕ ਪ੍ਰਵਾਸੀ ਮਜ਼ਦੂਰ ਤੋਂ ਹਥਿਆਰ ਵਿਖਾ ਕੇ ਉਸ ਤੋਂ ਪੈਸੇ ਖੋਹੇ ਸਨ ਅਤੇ ਅੱਜ ਵੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਡਾਲਾ ਚੌਕ ਤੋਂ ਚੀਮਾ ਚੌਕ ਰਸਤੇ ਮਾਡਲ ਟਾਊਨ ਵੱਲ ਆ ਰਹੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਰੇਡ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਪਛਾਣ ਕੁਲਦੀਪ ਪੁੱਤਰ ਹਰੀ ਰਾਮ ਨਿਵਾਸੀ ਸੁਦਾਮਾ ਵਿਹਾਰ ਨੇੜੇ ਕੁੱਕੀ ਢਾਬ ਜਲੰਧਰ, ਸੂਰਜ ਪੁੱਤਰ ਸਤਿ ਨਾਰਾਇਣ ਨਿਵਾਸੀ ਮਕਾਨ ਨੰਬਰ 1561/9 ਅਵਤਾਰ ਨਗਰ ਗਲੀ ਨੰਬਰ-1 ਜਲੰਧਰ ਅਤੇ ਸੁਧੀਰ ਪੁੱਤਰ ਅਰਜੁਨ ਨਿਵਾਸੀ ਸੁਦਾਮਾ ਵਿਹਾਰ ਕੁੱਕੀ ਢਾਬ ਜਲੰਧਰ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮਸ਼ਹੂਰ ਗਾਇਕ ਦੀ ਮੌਤ, ਛਾਈ ਸੋਗ ਦੀ ਲਹਿਰ

ਮੁਲਜ਼ਮਾਂ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਥਾਣਾ ਇੰਚਾਰਜ ਅਜਾਇਬ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ! ਸ੍ਰੀ ਅਨੰਦਪੁਰ ਸਾਹਿਬ 'ਚ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News