ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਸੁਆਹ

06/26/2019 11:54:25 AM

ਜਲੰਧਰ (ਸੁਧੀਰ, ਸੋਨੂੰ)— ਜਲੰਧਰ ਦੇ ਕਿਸ਼ਨਪੁਰਾ ਲੰਮਾ ਪਿੰਡ ਰੋਡ 'ਤੇ ਸਥਿਤ ਸਾਈਂ ਵਿੱਕੀ ਫੁਟਵੇਅਰ ਦੀ ਦੁਕਾਨ ਸਣੇ ਤਿੰਨ ਦਕਾਨਾਂ 'ਤੇ ਰਾਤ 1 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਰਵਨੀਤ ਵਾਸੀ ਸੰਤੋਖਪੁਰਾ ਨੇ ਦੱਸਿਆ ਕਿ ਉਹ ਰਾਤ 11 ਵਜੇ ਦੁਕਾਨ ਬੰਦ ਕਰਕੇ ਗਏ ਸਨ ਤਾਂ ਰਾਤ 1 ਵਜੇ ਗੁਆਂਢ ਦੇ ਰਹਿਣ ਵਾਲੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਦੁਕਾਨ 'ਚ ਅੱਗ ਲੱਗ ਗਈ ਹੈ।

ਜਦੋਂ ਮੌਕੇ 'ਤੇ ਆ ਕੇ ਦੇਖਿਆ ਤਾਂ ਤਿੰਨ ਦੁਕਾਨਾਂ ਨੂੰ ਬੜੀ ਭਿਆਨਕ ਲੱਗੀ ਹੋਈ ਸੀ। ਇਸ ਤੋਂ ਬਾਅਦ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਨੇ ਬੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਤਿੰਨ ਦੁਕਾਨਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਦੁਕਾਨ ਮਾਲਕ ਨੇ ਦੱਸਿਆ ਕਿ ਉਸ ਦਾ 10 ਲੱਖ ਤੋਂ ਵੱਧ ਨੁਕਸਾਨ ਹੋਇਆ ਹੈ। ਉਨ੍ਹਾਂ ਮੁਤਾਬਕ ਕਿਸੇ ਸ਼ਰਾਰਤੀ ਤੱਤਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

shivani attri

This news is Content Editor shivani attri