ਪ੍ਰਾਪਰਟੀ ਟੈਕਸ ਨਾ ਦੇਣ ’ਤੇ 3 ਦੁਕਾਨਾਂ ਸੀਲ

12/27/2019 12:09:13 AM

ਹੁਸ਼ਿਆਰਪੁਰ, (ਘੁੰਮਣ)- ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਕੱਤਰ ਅਮਰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਗਈ ਟੀਮ ਜਿਸ ਵਿਚ ਇੰਸਪੈਕਟਰ ਮੁਕਲ ਕੇਸਰ, ਕੁਲਵਿੰਦਰ ਕੁਮਾਰ, ਲੇਖ ਰਾਜ, ਬਲਵਿੰਦਰ ਗਾਂਧੀ, ਵਿਕਰਮਜੀਤ, ਸੁਮਿਤ ਸ਼ਰਮਾ, ਅਮਿਤ ਆਦੀਆ, ਉਂਕਾਰ ਸਿੰਘ ਅਤੇ ਸੰਨੀ ਸ਼ਾਮਲ ਸਨ ਵਲੋਂ ਜਿਨ੍ਹਾਂ ਨੇ ਨੋਟਿਸ ਮਿਲਣ ਦੇ ਬਾਵਜੂਦ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ ਉਨ੍ਹਾਂ ਪ੍ਰਾਪਰਟੀ ਮਾਲਕਾਂ/ਕਾਬਜ਼ਕਾਰਾਂ ਦੀ ਪ੍ਰਾਪਰਟੀ ਸੀਲ ਕਰਨ ਸਬੰਧੀ ਨਗਰ ਨਿਗਮ ਵਲੋਂ ਕਾਰਵਾਈ ਕਰਦੇ ਹੋਏ ਜਲੰਧਰ ਰੋਡ ਬੱਸ ਸਟੈਂਡ ਵਾਲੀ ਗਲੀ ’ਚ 3 ਦੁਕਾਨਾਂ ਨੂੰ ਸੀਲ ਕੀਤਾ ਗਿਆ।

ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਪ੍ਰਾਪਰਟੀ ਮਾਲਕਾਂ ਨੂੰ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਸਬੰਧੀ 112 ਏ (5) ਅਤੇ 138 (ਸੀ) ਦੇ ਨੋਟਿਸ ਦਿੱਤੇ ਗਏ ਹਨ ਨੂੰ ਉਨ੍ਹਾਂ ਵੱਲੋਂ ਬਣਦੀ ਰਕਮ ਜਮ੍ਹਾ ਨਾ ਕਰਵਾਉਣ ’ਤੇ ਉਨ੍ਹਾਂ ਦੀਆਂ ਦੁਕਾਨਾਂ/ਪ੍ਰਾਪਰਟੀ ਨੂੰ ਸੀਲ ਕੀਤਾ ਜਾਵੇਗਾ।

Bharat Thapa

This news is Content Editor Bharat Thapa