1 ਕਿਲੋ ਗਾਂਜਾ ਤੇ 48 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 3 ਸਮੱਗਲਰ ਗ੍ਰਿਫ਼ਤਾਰ
Thursday, Sep 05, 2024 - 02:42 PM (IST)
ਜਲੰਧਰ (ਮਹੇਸ਼)–ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ 1 ਕਿਲੋ ਗਾਂਜਾ ਅਤੇ 48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ. ਡੀ. ਸੀ. ਪੀ. ਸਿਟੀ-2 ਆਦਿੱਤਿਆ (ਆਈ. ਪੀ. ਐੱਸ.) ਅਤੇ ਏ. ਸੀ. ਪੀ. ਵੈਸਟ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਵਿਚ ਬਸਤੀ ਬਾਵਾ ਖੇਲ ਥਾਣੇ ਦੇ ਐੱਸ. ਐੱਚ. ਓ. ਦਾ ਕਾਰਜਭਾਰ ਦੇਖ ਰਹੇ ਲੈਦਰ ਕੰਪਲੈਕਸ ਪੁਲਸ ਚੌਂਕੀ ਦੇ ਮੁਖੀ ਐੱਸ. ਆਈ. ਵਿਕਟਰ ਮਸੀਹ ਵੱਲੋਂ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕੀਤੇ ਗਏ ਉਕਤ ਨਸ਼ਾ ਸਮੱਗਲਰਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਚ 3 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ।
ਸਬ-ਇੰਸ. ਵਿਕਟਰ ਮਸੀਹ ਨੇ ਦੱਸਿਆ ਕਿ ਲੈਦਰ ਕੰਪਲੈਕਸ ਨੇੜੇ ਮੋੜ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਕਾਬੂ ਕੀਤੇ ਗਏ ਰਿਸ਼ੀ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਨੇੜੇ ਗੰਦਾ ਨਾਲਾ ਰਾਜਨਗਰ ਜਲੰਧਰ ਤੋਂ 1 ਕਿਲੋ ਗਾਂਜਾ ਬਰਾਮਦ ਹੋਇਆ। ਮੁਲਜ਼ਮ ਪੈਦਲ ਆ ਰਿਹਾ ਸੀ ਅਤੇ ਉਸ ਨੇ ਚਿੱਟੇ ਅਤੇ ਕਾਲੇ ਰੰਗ ਦੇ ਲਿਫ਼ਾਫ਼ੇ ਵਿਚ ਗਾਂਜਾ ਰੱਖਿਆ ਹੋਇਆ ਸੀ। ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ 139 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਮੁਲਜ਼ਮ ਰਿਸ਼ੀ ਕੁਮਾਰ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਜੱਜ ਸਾਹਿਬ ਦੇ ਹੁਕਮਾਂ ’ਤੇ ਜੇਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅਧਿਆਪਕ ਦਿਵਸ ਮੌਕੇ CM ਭਗਵੰਤ ਮਾਨ ਦਾ ਅਧਿਆਪਕਾਂ ਨੂੰ ਲੈ ਕੇ ਵੱਡਾ ਐਲਾਨ
ਇਸੇ ਤਰ੍ਹਾਂ ਦੀਪਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਗਲੀ ਨੰਬਰ 5 ਸ਼ਿਵਾਜੀ ਨਗਰ ਬਸਤੀ ਦਾਨਿਸ਼ਮੰਦਾਂ ਥਾਣਾ ਡਿਵੀਜ਼ਨ ਨੰਬਰ 5 ਜਲੰਧਰ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ 138 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਐਕਸਾਈਜ਼ ਐਕਟ ਦੀ 137 ਨੰਬਰ ਐੱਫ਼. ਆਈ. ਆਰ. ਵਿਚ ਨਾਮਜ਼ਦ ਕੀਤੇ ਗਏ ਮਨਜਿੰਦਰ ਸਿੰਘ ਪੁੱਤਰ ਚਿਤਰਾ ਸਿੰਘ ਵਾਸੀ ਅਨੂਪ ਨਗਰ ਬਸਤੀ ਪੀਰਦਾਦ, ਥਾਣਾ ਬਸਤੀ ਬਾਵਾ ਖੇਲ ਜਲੰਧਰ ਨੂੰ ਮਾਰਕਾ ਪੰਜਾਬ ਕਲੱਬ ਦੀਆਂ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ 'ਚ ਪਤੀ ਬਣ ਰਿਹਾ ਸੀ ਅੜਿੱਕਾ, ਪ੍ਰੇਮੀ ਨਾਲ ਮਿਲ ਕੇ ਪਤਨੀ ਨੇ ਦਿੱਤੀ ਰੂਹ ਕੰਬਾਊ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ