ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ

Monday, Oct 19, 2026 - 05:18 PM (IST)

ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ

ਜਲੰਧਰ (ਸ਼ੋਰੀ)-ਨਸ਼ਾ ਸਮੱਗਲਿੰਗ ਨੂੰ ਠੱਲ੍ਹ ਪਾਉਣ ਲਈ ਜਲੰਧਰ ਦਿਹਾਤੀ ਪੁਲਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਨੇ 2 ਵਿਅਕਤੀਆਂ ਨੂੰ 30 ਕਿੱਲੋਗ੍ਰਾਮ ਚੂਰਾ-ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਲਾਂਬੜਾ ਵਿਚ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੀ. ਆਈ. ਏ. ਸਟਾਫ਼ ਇੰਚਾਰਜ ਪੁਸ਼ਪਬਾਲੀ ਨੇ ਦੱਸਿਆ ਕਿ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ’ਤੇ 16 ਅਕਤੂਬਰ ਨੂੰ ਏ. ਐੱਸ. ਆਈ. ਜਗਜੀਤ ਸਿੰਘ ਦੀ ਅਗਵਾਈ ਵਿਚ ਪੁਲਸ ਟੀਮ ਲਾਂਬੜਾ ਇਲਾਕੇ ਵਿਚ ਚੈਕਿੰਗ ਕਰ ਰਹੀ ਸੀ। ਗਸ਼ਤ ਦੌਰਾਨ ਪੁਲਸ ਟੀਮ ਜਦੋਂ ਨਕੋਦਰ ਤੋਂ ਜਲੰਧਰ ਪਰਤ ਰਹੀ ਸੀ ਤਾਂ ਪਿੰਡ ਸਿੰਘਾਂ ਦੇ ਗੇਟ ਨੇੜੇ 2 ਨੌਜਵਾਨ ਟਰੱਕ ਨਾਲ ਸ਼ੱਕੀ ਹਾਲਾਤ ਵਿਚ ਖੜ੍ਹੇ ਵਿਖਾਈ ਦਿੱਤੇ।

ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

ਪੁਲਸ ਟੀਮ ਨੇ ਜਾਂਚ ਦੌਰਾਨ ਟਰੱਕ (ਨੰਬਰ ਪੀ. ਬੀ-08-ਐੱਫ਼. ਡੀ-2013) ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 30 ਕਿੱਲੋਗ੍ਰਾਮ ਚੂਰਾ-ਪੋਸਤ ਬਰਾਮਦ ਹੋਇਆ। ਇਸ ਤੋਂ ਬਾਅਦ ਪੁਲਸ ਨੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਟਰੱਕ ਚਾਲਕ ਰਾਜੀਵ ਸਿੰਘ ਉਰਫ਼ ਜੀਤ ਨਿਵਾਸੀ ਪਿੰਡ ਤਰਨਤਾਰਨ ਅਤੇ ਬਲਜੀਤ ਸਿੰਘ ਨਿਵਾਸੀ ਪਿੰਡ ਹੁਸ਼ਿਆਰਪੁਰ ਵਜੋਂ ਹੋਈ ਹੈ। ਦੋਵਾਂ ਦੇ ਪਿਤਾ ਦੇ ਨਾਂ ਕ੍ਰਮਵਾਰ ਮੁਖਤਿਆਰ ਸਿੰਘ ਅਤੇ ਸਤਨਾਮ ਸਿੰਘ ਦੱਸੇ ਗਏ ਹਨ।

ਪੁਲਸ ਅਨੁਸਾਰ ਪੁੱਛਗਿੱਛ ਵਿਚ ਮੁਲਜ਼ਮਾਂ ਨੇ ਦੱਸਿਆ ਕਿ ਉਹ ਲਗਭਗ ਅੱਠ ਸਾਲਾਂ ਤੋਂ ਟਰੱਕ ਚਲਾਉਣ ਦਾ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਮੁਲਾਕਾਤ ਟਰਾਂਸਪੋਰਟ ਨਗਰ ਜਲੰਧਰ ਵਿਚ ਹੋਈ ਸੀ। ਪੁਲਸ ਦਾ ਦਾਅਵਾ ਹੈ ਕਿ ਦੋਵੇਂ ਰਾਜਸਥਾਨ ਤੋਂ ਚੂਰਾ-ਪੋਸਤ ਲਿਆ ਕੇ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਦੇ ਸਨ। ਪੁਲਸ ਮੁਤਾਬਕ ਰਾਜੀਵ ਸਿੰਘ ਖ਼ਿਲਾਫ਼ ਦੋ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਬਲਜੀਤ ਸਿੰਘ ਖ਼ਿਲਾਫ਼ ਤਿੰਨ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News