ਅਮੋਨੀਆ ਗੈਸ ਰਿਸਾਅ ਮਾਮਲਾ: ਕੋਈ ਜਾਨੀ ਨੁਕਸਾਨ ਨਹੀਂ, 35 ਕਰਮਚਾਰੀ ਸੁਰੱਖਿਅਤ ਕੱਢੇ : ਡਿਪਟੀ ਕਮਿਸ਼ਨਰ
Tuesday, Aug 26, 2025 - 06:23 PM (IST)

ਜਲੰਧਰ (ਚੋਪੜਾ)–ਸਪੋਰਟਸ ਐਂਡ ਸਰਜੀਕਲ ਕੰਪਲੈਕਸ ’ਚ ਅਮੋਨੀਆ ਗੈਸ ਰਿਸਾਅ ਦੀ ਘਟਨਾ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਲਗਭਗ ਸਾਰੇ 35 ਕਰਮਚਾਰੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਸਥਾਨਕ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਸਥਿਤ ਮੈਟਰੋ ਮਿਲਕ ਪ੍ਰੋਡਕਟਸ ਦੀ ਮੈੱਸ ’ਚ ਸੇਫਟੀ ਰਿਲੀਜ਼ ਵਾਲਵ ਤੋਂ ਅਮੋਨੀਆ ਗੈਸ ਰਿਸਾਅ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ, ਜਿਸ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਲਗਭਗ 35 ਕਰਮਚਾਰੀਆਂ ਨੂੰ ਐਮਰਜੈਂਸੀ ਐਗਜ਼ਿਟ ਰਾਹੀਂ ਬਾਹਰ ਕੱਢਿਆ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਕੰਟੋਰਲ ਰੂਮ ਕਰ 'ਤੇ ਸਥਾਪਤ
ਉਨ੍ਹਾਂ ਦੱਸਿਆ ਕਿ ਘਟਨਾ ਦੇ ਇਕ ਘੰਟੇ ਅੰਦਰ ਸਥਿਤੀ ਨੂੰ ਕੰਟਰੋਲ ਕਰ ਲਿਆ ਗਿਆ। ਡਾ. ਅਗਰਵਾਲ ਨੇ ਦੱਸਿਆ ਕਿ ਗੈਸ ਦੀ ਲੀਕੇਜ ਨੂੰ ਰੋਕਣ ਲਈ ਵੇਰਕਾ ਮਿਲਕ ਪਲਾਂਟ ਤੋਂ ਇਕ ਵਿਸ਼ੇਸ਼ ਟੀਮ ਬੁਲਾਈ ਗਈ, ਜਿਸ ਨੇ ਏਅਰ ਕੰਪ੍ਰੈਸ਼ਰ ਦੀਆਂ ਪ੍ਰੈਸ਼ਰ ਲਾਈਨਾਂ ਬੰਦ ਕਰ ਦਿੱਤੀਆਂ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e