ਸ਼ਾਮ ਚੁਰਾਸੀ ਦੇ 9 ਵਾਰਡਾਂ ਦੀਆਂ ਚੋਣਾਂ ਲਈ 37 ਉਮੀਦਵਾਰ ਮੈਦਾਨ ''ਚ, EVM ਨਾਲ ਹੋਣਗੀਆਂ ਚੋਣਾਂ
Saturday, Jun 06, 2026 - 11:56 AM (IST)
ਸ਼ਾਮ ਚੁਰਾਸੀ (ਝਾਵਰ, ਦੀਪਕ)-ਨਗਰ ਕੌਂਸਲ ਸ਼ਾਮ ਚੁਰਾਸੀ ਦੇ 9 ਵਾਰਡਾਂ ਲਈ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਹੋ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਰਿਟਰਨਿੰਗ ਅਫ਼ਸਰ ਤਜਿੰਦਰ ਸਿੰਘ, ਚੋਣ ਇੰਚਾਰਜ ਸੁਖਦੇਵ ਸਿੰਘ ਕਾਜਲ, ਸਹਾਇਕ ਹਰਦੀਪ ਸਿੰਘ ਨੇ ਦੱਸਿਆ ਕਿ ਕੁੱਲ੍ਹ 45 ਨਾਮਜ਼ਦਗੀਆਂ 9 ਵਾਰਡਾਂ ਲਈ ਦਾਖ਼ਲ ਹੋਈਆਂ ਸਨ ਅਤੇ ਬੀਤੇ ਦਿਨ 8 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ ਅਤੇ ਹੁਣ 9 ਵਾਰਡਾਂ ਲਈ 37 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਚੰਡੀਗੜ੍ਹ ਪੰਜਾਬ ਤੋਂ ਪ੍ਰਾਪਤ ਸੂਚਨਾ ਅਨੁਸਾਰ ਨਗਰ ਕੌਂਸਲ ਸ਼ਾਮ ਚੁਰਾਸੀ ਦੀਆਂ ਚੋਣਾਂ ਈ. ਵੀ. ਐੱਮ. ਮਸ਼ੀਨਾਂ ਨਾਲ ਹੋਣਗੀਆਂ। ਉਨ੍ਹਾਂ ਦੱਸਿਆ ਕਿ 12 ਜੂਨ ਨੂੰ ਪੋਲਿੰਗ ਟੀਮਾਂ ਨੂੰ ਚੋਣ ਸਮੱਗਰੀ ਅਤੇ ਏ. ਵੀ. ਐੱਮ. ਮਸ਼ੀਨਾਂ ਦੇ ਦਿੱਤੀਆਂ ਜਾਣਗੀਆਂ ਅਤੇ 12 ਜੂਨ ਨੂੰ ਹੀ ਸ਼ਾਮ ਤੱਕ ਇਨ੍ਹਾਂ 9 ਵਾਰਡਾਂ ਵਿਚ ਪੋਲਿੰਗ ਸਟਾਫ਼ ਆਪਣੀ ਡਿਊਟੀ ਸਾਂਭ ਲੈਣਗੇ। ਉਨ੍ਹਾਂ ਦੱਸਿਆ ਕਿ 13 ਜੂਨ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਿੰਗ ਮੁਕੰਮਲ ਹੋਣ ਤੋ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ ਰੋਲ਼ੀ ਪੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
