ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ 4.60 ਲੱਖ ਦੀ ਠੱਗੀ

09/04/2019 9:07:40 PM

ਜਗਰਾਓਂ (ਮਾਲਵਾ)-ਵਿਦੇਸ਼ ਭੇਣ 'ਦੇ ਨਾਂ 'ਤੇ 4.60 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕੀਤਾ ਗਿਆ ਹੈ। ਪੁਲਸ ਚੌਕੀ ਬੱਸ ਸਟੈਂਡ ਜਗਰਾਓਂ ਦੇ ਇੰਚਾਰਜ ਸਈਅਦ ਸ਼ਕੀਲ ਅਨੁਸਾਰ ਚਰਨਜੀਤ ਕੌਰ ਪਤਨੀ ਹਰਵਿੰਦਰ ਸਿੰਘ ਤੇ ਦਰਸ਼ਨ ਸਿੰਘ ਪੁੱਤਰ ਜੰਗੀਰ ਸਿੰਘ ਦੋਵੇਂ ਵਾਸੀ ਜਗਰਾਓਂ ਨੇ ਆਪਣੀ ਸ਼ਿਕਾਇਤ ਰਾਹੀਂ ਦੱਸਿਆ ਕਿ ਸੁਖਵੀਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜਗਰਾਓਂ ਨੇ ਵਰਕ ਪਰਮਿਟ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4.60 ਲੱਖ ਰੁਪਏ ਦੀ ਠੱਗੀ ਕੀਤੀ ਹੈ। ਕਥਿਤ ਦੋਸ਼ੀ ਪੁਲਸ ਦੀ ਗ੍ਰਿਫ਼ਤ 'ਚੋਂ ਬਾਹਰ ਹੈ, ਦੇ ਖ਼ਿਲਾਫ਼ ਥਾਣਾ ਸਿਟੀ ਜਗਰਾਓਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।


Karan Kumar

Content Editor

Related News