ਸਰਚ ਆਪ੍ਰੇਸ਼ਨ ਦੌਰਾਨ ਔਰਤ ਸਮੇਤ 4 ਮੁਲਜ਼ਮ ਗ੍ਰਿਫ਼ਤਾਰ, ਨਾਜਾਇਜ਼ ਸ਼ਰਾਬ ਤੇ ਹੈਰੋਇਨ ਬਰਾਮਦ

06/17/2024 1:09:30 PM

ਕਪੂਰਥਲਾ (ਮਹਾਜਨ/ਭੂਸ਼ਣ)-ਇਲਾਕੇ ’ਚ ਅਪਰਾਧਿਕ ਗਤੀਵਿਧੀਆਂ ਤੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹੇ ’ਚ ਚੈਕਿੰਗ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਤਹਿਤ ਵੱਖ-ਵੱਖ ਮੁਹੱਲਿਆਂ ਅਤੇ ਇਲਾਕਿਆਂ ’ਚ ਸਰਚ ਅਭਿਆਨ ਚਲਾਇਆ ਗਿਆ। ਇਸ ਸਬੰਧੀ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਹੁਕਮਾਂ ’ਤੇ ਡੀ. ਐੱਸ. ਪੀ. (ਸਬ ਡਿਵੀਜ਼ਨ) ਹਰਪ੍ਰੀਤ ਸਿੰਘ ਅਤੇ ਡੀ. ਐੱਸ. ਪੀ. (ਡੀ) ਗੁਰਮੀਤ ਸਿੰਘ ਦੀ ਦੇਖ-ਰੇਖ ਹੇਠ ਬਣਾਈ ਗਈ ਵਿਸ਼ੇਸ਼ ਟੀਮ ਨਾਲ ਇਲਾਕੇ ਦੇ ਬਦਨਾਮ ਮੁਹੱਲਿਆਂ ਹਾਥੀਖਨਾ, ਕਿਲੇਵਾਲਾ, ਮਹਿਤਾਬਗੜ੍ਹ, ਨਵਾਂ ਪਿੰਡ ਭੱਠੇ, ਪਿੰਡ ਹਬੀਬਵਾਲ ਸਮੇਤ ਹੋਰ ਇਲਾਕਿਆਂ ’ਚ ਸਰਚ ਮੁਹਿੰਮ ਚਲਾਈ ਗਈ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ’ਚ ਟਿਕਟ ਦੇ ਦਾਅਵੇਦਾਰਾਂ ਦੀ ਫ਼ੌਜ ’ਚ ਬਗਾਵਤ ਦੀ ਸੰਭਾਵਨਾ, ਕਾਂਗਰਸ ਕਰਨ ਲੱਗੀ ਮੰਥਨ

PunjabKesari

ਇਸ ਮੁਹਿੰਮ ਦੀ ਅਗਵਾਈ ਖੁਦ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕੀਤੀ, ਜਿਨ੍ਹਾਂ ਦੇ ਨਿਰਦੇਸ਼ਾਂ ’ਤੇ ਹਰ ਘਰ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਉਨ੍ਹਾਂ ਦੇ ਨਾਮ ਅਤੇ ਪਤੇ ਨੋਟ ਕੀਤੇ ਗਏ। ਕਾਰਵਾਈ ਦੌਰਾਨ ਜਸਵੀਰ ਸਿੰਘ ਉਰਫ਼ ਝੀਤਾ ਪੁੱਤਰ ਮਹਿੰਗਾ ਰਾਮ ਵਾਸੀ ਮੁਹੱਲਾ ਹਾਥੀਖਾਨਾ ਥਾਣਾ ਸਿਟੀ ਨੂੰ 18 ਬੋਤਲਾਂ ਨਜਾਇਜ਼ ਸ਼ਰਾਬ ਮਾਰਕਾ ਓਲਡ ਹੈਬਿਟ, ਹਰਜਿੰਦਰ ਕੌਰ ਉਰਫ਼ ਜਿੰਦਰ ਪਤਨੀ ਸਰਬਣ ਸਿੰਘ ਵਾਸੀ ਮੁਹੱਲਾ ਕਿਲੇਵਾਲਾ ਥਾਣਾ ਸਿਟੀ ਨੂੰ ਕਾਲੇ ਰੰਗ ਦੀ ਐਕਟਿਵਾ ਅਤੇ 27 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਫਸਟ ਚੁਆਇਸ, ਮੁੱਖਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਨਵਾਂ ਪਿੰਡ ਭੱਠਾ ਨੂੰ 6000 ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਪੁੱਤਰ ਧਰਮਪਾਲ ਵਾਸੀ ਪਿੰਡ ਹਬੀਬਵਾਲ ਥਾਣਾ ਬੇਗੋਵਾਲ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।

PunjabKesari

ਕਾਬੂ ਕੀਤੇ ਉਕਤ ਚਾਰਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ‘ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਸਾਰੇ ਮੁਲਜਮਾਂ ਤੋਂ ਪੁੱਛਗਿੱਛ ਜਾਰੀ ਹੈ। ਇਸ ਦੌਰਾਨ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ‘ਚ ਕਿਸੇ ਵੀ ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਵਿਅਕਤੀ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਚ ਮੁਹਿੰਮ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਪਰਾਧ ਜਗਤ ਵਿਰੁੱਧ ਪੁਲਸ ਪਰਸ਼ਾਸਨ ਦੀ ਮੁਹਿੰਮ ਤਾਂ ਹੀ ਸਫ਼ਲ ਹੋਵੇਗੀ ਜੇਕਰ ਆਮ ਲੋਕ ਪੁਲਿਸ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਹਾਜੀਪੁਰ 'ਚ ਵਾਪਰੇ ਹਾਦਸੇ ਨੇ ਉਜਾੜ 'ਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News