ਫਗਵਾੜਾ ਵਿਖੇ ਚੋਰੀ ਦੇ ਟਰੈਕਟਰ-ਟਰਾਲੀ ਸਮੇਤ 4 ਗ੍ਰਿਫ਼ਤਾਰ

02/10/2024 4:04:25 PM

ਫਗਵਾੜਾ (ਜਲੋਟਾ)-ਜ਼ਿਲ੍ਹਾ ਕਪੂਰਥਲਾ ਦੀ ਐੱਸ. ਐੱਸ. ਪੀ. ਵਤਸਲਾ ਗੁਪਤਾ ਦੀ ਅਗਵਾਈ ਹੇਠ ਫਗਵਾੜਾ ਪੁਲਸ ਨੇ ਚੋਰੀ ਦੇ ਟਰੈਕਟਰ-ਟਰਾਲੀ ਸਮੇਤ 4 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਸੁਰਿੰਦਰ ਪਾਲ ਪੁੱਤਰ ਰਾਣਾ ਰਾਮ ਵਾਸੀ ਪਿੰਡ ਅਠੌਲੀ ਥਾਣਾ ਸਤਨਾਮਪੁਰਾ ਫਗਵਾੜਾ, ਮੁਕੇਸ਼ ਮਾਹੀ ਪੁੱਤਰ ਗੁਰਮੇਲ ਰਾਮ ਵਾਸੀ ਜੰਡਿਆਲਾ ਥਾਣਾ ਬੰਗਾ ਸਦਰ ਜ਼ਿਲ੍ਹਾ ਨਵਾਂਸ਼ਹਿਰ, ਲਵਲੀ ਪੁੱਤਰ ਪਲਵਿੰਦਰ ਸਿੰਘ ਵਾਸੀ ਪਿੰਡ ਵੇਰਕਾ ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ, ਨਰਿੰਦਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਅਠੌਲੀ ਥਾਣਾ ਸਤਨਾਮਪੁਰਾ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੀ ਟਰੈਕਟਰ-ਟਰਾਲੀ ਬਰਾਮਦ ਕੀਤੀ ਹੈ।

ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਚੋਰ ਨਰਿੰਦਰ ਕੁਮਾਰ ਖ਼ਿਲਾਫ਼ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ. ਡੀ. ਪੀ. ਐੱਸ.) ਐਕਟ ਤਹਿਤ ਪੁਲਸ ਥਾਣਾ ਗੁਰਾਇਆ ਜ਼ਿਲਾ ਜਲੰਧਰ, ਪੁਲਸ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ, ਥਾਣਾ ਸਿਟੀ ਫਗਵਾਡ਼ਾ ਜ਼ਿਲ੍ਹਾ ਕਪੂਰਥਲਾ ਵਿਖੇ ਚਾਰ ਪੁਲਸ ਕੇਸ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਮਸ਼ਹੂਰ ਇੰਸਟੀਚਿਊਟ ਦੇ ਪ੍ਰੋਫ਼ੈਸਰ 'ਤੇ MBA ਦੀਆਂ ਵਿਦਿਆਰਥਣਾਂ ਨੇ ਲਾਏ ਯੌਨ ਸ਼ੋਸ਼ਣ ਦੇ ਦੋਸ਼

ਚੋਰ ਲਵਲੀ ਖ਼ਿਲਾਫ਼ ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਖ-ਵੱਖ ਸਰੋਤਾਂ ਤੋਂ ਚੋਰ ਗਿਰੋਹ ਦੀਆਂ ਗਤੀਵਿਧੀਆਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕੀ ਅਦਾਲਤ ਤੋਂ ਪੁਲਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਦੋਸ਼ੀ ਚੋਰਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਦੀ ਪੂਰੀ ਸੰਭਾਵਨਾ ਹੈ ਕਿ ਮੁਲਜ਼ਮਾਂ ਤੋਂ ਹੋਰ ਸਨਸਨੀਖੇਜ਼ ਖ਼ੁਲਾਸੇ ਹੋਣਗੇ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ ਟ੍ਰੈਫਿਕ ਪੁਲਸ ਨੇ ਫਿਰ ਕੀਤੀ ਸਖ਼ਤੀ, ‘ਨੋ ਆਟੋ ਜ਼ੋਨ’ ਨੂੰ ਲੈ ਕੇ ਆਟੋ ਚਾਲਕਾਂ ਨੂੰ ਦਿੱਤੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News