ਮੋਟਰਸਾਈਕਲ ’ਤੇ ਚੋਰੀ ਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ
Wednesday, Aug 02, 2023 - 06:23 PM (IST)

ਜਲੰਧਰ (ਰਮਨ)–ਸ਼ਹਿਰ ਵਿਚ ਚੋਰੀਆਂ ਅਤੇ ਲੁੱਟਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਅਤੇ ਲੁੱਟ ਦੇ 14 ਮੋਬਾਇਲ ਫੋਨ ਅਤੇ ਇਕ ਐੱਲ. ਈ. ਡੀ. ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਪੁੱਤਰ ਮੇਹਲ ਸਿੰਘ ਨਿਵਾਸੀ ਅਜੀਤ ਨਗਰ ਜਲੰਧਰ, ਹੈਪੀ ਸਿੰਘ ਪੁੱਤਰ ਬਲਬੀਰ ਸਿੰਘ ਨਿਵਾਸੀ ਸੰਤੋਸ਼ੀ ਨਗਰ ਜਲੰਧਰ, ਮੋਨੂੰ ਪੁੱਤਰ ਸ਼ੰਕਰ ਨਿਵਾਸੀ ਕਿਰਾਏਦਾਰ ਸਤਨਾਮ ਦਾ ਵਿਹੜਾ ਸੰਤੋਸ਼ੀ ਨਗਰ, ਅਰਜੁਨ ਪੁੱਤਰ ਰਾਕੇਸ਼ ਕੁਮਾਰ ਨਿਵਾਸੀ ਸੰਤੋਸ਼ੀ ਨਗਰ ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਸਾਰਿਆਂ ਖ਼ਿਲਾਫ਼ ਧਾਰਾ 379-ਬੀ, 411, 34 ਆਈ. ਪੀ. ਸੀ. ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਮੈਰਿਜ ਵੈੱਬਸਾਈਟ ਜ਼ਰੀਏ NRIs ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਵੱਡੀਆਂ ਪਰਤਾਂ
ਥਾਣਾ ਰਾਮਾ ਮੰਡੀ ਦੇ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਐੱਸ. ਆਈ. ਜਸਵੀਰ ਸਿੰਘ ਪੁਲਸ ਪਾਰਟੀ ਸਮੇਤ ਸੂਰਿਆ ਐਨਕਲੇਵ ਪੁਲੀ ਵੱਲ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮਨਜੀਤ ਅਤੇ ਹੈਪੀ ਜਿਹਡ਼ੇ ਸ਼ਹਿਰ ਵਿਚ ਚੋਰੀਆਂ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਮੋਟਰਸਾਈਕਲ ’ਤੇ ਸਵਾਰ ਹੋ ਕੇ ਗਾਂਧੀ ਨਗਰ ਟੀ-ਪੁਆਇੰਟ ਵੱਲ ਆ ਰਹੇ ਹਨ। ਪੁਲਸ ਪਾਰਟੀ ਨੇ ਸੂਚਨਾ ਦੇ ਆਧਾਰ ’ਤੇ ਗਾਂਧੀ ਨਗਰ ਵਿਚ ਨਾਕਾਬੰਦੀ ਕਰ ਕੇ ਚੈਕਿੰਗ ਸ਼ੁਰੂ ਕੀਤੀ। ਇਸ ਦੌਰਾਨ ਉਕਤ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਲੁੱਟ ਦੇ ਮੋਬਾਇਲ ਫੋਨ ਬਰਾਮਦ ਹੋਏ, ਜਿਸ ਸਬੰਧੀ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ।
ਪੁੱਛਗਿੱਛ ਦੌਰਾਨ ਉਨ੍ਹਾਂ ਆਪਣੇ 2 ਹੋਰ ਸਾਥੀਆਂ ਮੋਨੂੰ ਅਤੇ ਅਰਜੁਨ ਬਾਰੇ ਦੱਸਿਆ। ਪੁਲਸ ਨੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਇਨ੍ਹਾਂ ਦੇ ਕਬਜ਼ੇ ਵਿਚੋਂ 4 ਹੋਰ ਲੁੱਟ ਦੇ ਮੋਬਾਇਲ ਫੋਨ ਅਤੇ ਇਕ ਚੋਰੀਸ਼ੁਦਾ ਐੱਲ. ਈ. ਡੀ. ਬਰਾਮਦ ਹੋਈ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਹੋਰ ਸਨੈਚਿੰਗ ਦੀਆਂ ਵਾਰਦਾਤਾਂ ਹੱਲ ਹੋ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਨਸ਼ੇ ਦਾ ਕਹਿਰ, ਫਲਾਈਓਵਰ ’ਤੇ ਮਿਲੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, ਫੈਲੀ ਸਨਸਨੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ