ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ
Sunday, Apr 07, 2024 - 11:33 AM (IST)
ਮੇਹਟੀਆਣਾ (ਸੰਜੀਵ)-ਥਾਣਾ ਮੇਹਟੀਆਣਾ ਦੀ ਪੁਲਸ ਨੂੰ ਚੋਰੀ ਕਰਨ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਥਾਣਾ ਮੇਹਟੀਆਣਾ ਦੀ ਮੁੱਖ ਅਫ਼ਸਰ ਇੰਸਪੈਕਟਰ ਊਸ਼ਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਹਟੀਆਣਾ ਪੁਲਸ ਨੇ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਫੁਗਲਾਣਾ ਦੇ ਏ. ਟੀ. ਐੱਮ. ਦੀ ਭੰਨ-ਤੋੜ ਕਰਕੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ ਮੁੱਖ ਦੋਸ਼ੀ ਹੈਰੀ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਬਡਲਾ ਸਮੇਤ ਅਜੈ ਕੁਮਾਰ ਪੁੱਤਰ ਜਗਸੀਰ ਸਿੰਘ, ਕਰਨਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ, ਕਰਮਵੀਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਸਾਰੇ ਵਾਸੀਅਨ ਪਿੰਡ ਬਡਲਾ ਥਾਣਾ ਮੇਹਟੀਆਣਾ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੁੱਛਗਿੱਛ ਦੌਰਾਨ ਇਨ੍ਹਾਂ ਮੁਲਜ਼ਮਾਂ ਨੇ ਕਬੂਲ ਕੀਤਾ ਕਿ ਬੀਤੀ 21 ਅਕਤੂਬਰ ਦੀ ਰਾਤ ਨੂੰ ਉਨ੍ਹਾਂ ਨੇ ਜੀ. ਐੱਨ. ਏ. ਮੇਹਟੀਆਣਾ ਵਿਖੇ ਮੋਟਰਸਾਈਕਲ ਦੇ ਮੱਡਗਾਰਡ ਅਤੇ ਰਿਮ ਵੀ ਚੋਰੀ ਕੀਤੇ ਸਨ। ਇਸ ਤੋਂ ਇਲਾਵਾ ਉਪਰੋਕਤ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਜੀ. ਐੱਨ. ਏ. ਫੈਕਟਰੀ ਅੰਦਰੋਂ ਆਕਸੀਜਨ ਦੇ ਸਿਲੰਡਰਾਂ ਸਮੇਤ ਹੋਰ ਔਜਾਰਾਂ ਦੀ ਚੋਰੀ ਵੀ ਕੀਤੀ ਸੀ। ਹੋਰ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਨ੍ਹਾਂ ਨੇ ਪਿੰਡ ਰਾਜਪੁਰ ਭਾਈਆਂ ਵਿਖੇ ਐੱਚ.ਡੀ.ਐੱਫ.ਸੀ. ਬੈਂਕ ਦੇ ਏ. ਟੀ. ਐੱਮ. ਵਿਚੋਂ ਕੈਸ਼ ਚੋਰੀ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਪੁਲਸ ਨੇ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੌਰਾਨ ਇਨ੍ਹਾਂ ਪਾਸੋਂ ਚੋਰੀਸ਼ੁਦਾ ਤਿੰਨ ਆਕਸੀਜਨ ਸਿਲੰਡਰ, ਇਕ ਛੋਟਾ ਗੈਸ ਕਟਰ, ਪਾਈਪ ਸਮੇਤ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਦੇ ਜਨਮ ਸਰਟੀਫਿਕੇਟ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8