ਫਗਵਾੜਾ ਪੁਲਸ ਨੇ ਲੁੱਟ ਦੀ ਯੋਜਨਾ ਬਣਾ ਰਹੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
Friday, Jul 14, 2023 - 06:42 PM (IST)

ਫਗਵਾੜਾ (ਜਲੋਟਾ)–ਥਾਣਾ ਰਾਵਲਪਿੰਡੀ ਦੀ ਪੁਲਸ ਨੇ ਡਕੈਤੀ ਦੀ ਯੋਜਨਾ ਬਣਾ ਰਹੇ ਇਕ ਖ਼ਤਰਨਾਕ ਲੁਟੇਰਾ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਨਸਨੀਖੇਜ ਸੂਚਨਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਹੈ।
ਪੁਲਸ ਨੇ ਸੰਨੀ ਪੁੱਤਰ ਛਿੰਦਾ ਵਾਸੀ ਛੱਜ ਕਾਲੋਨੀ, ਅਮਨਦੀਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਗਲੀ ਨੰਬਰ 7 ਮੁਹੱਲਾ ਗੋਬਿੰਦਪੁਰਾ, ਆਸ਼ਿਕ ਅਲੀ ਪੁੱਤਰ ਸਰਦਾਰ ਅਲੀ ਵਾਸੀ ਗਲੀ ਨੰਬਰ 5 ਮੁਹੱਲਾ ਗੋਬਿੰਦਪੁਰਾ ਅਤੇ ਲਖਵੀਰ ਪੁੱਤਰ ਗੁਰਬਖਸ਼ ਵਾਸੀ ਛੱਜ ਕਾਲੋਨੀ ਫਗਵਾੜਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਗੈਂਗਸਟਰ ਸਥਾਨਕ ਹੁਸ਼ਿਆਰਪੁਰ ਰੋਡ ’ਤੇ ਇਕ ਪੰਪ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਨਾਂ ਪਾਸ ਬਿਨਾਂ ਨੰਬਰੀ ਟਾਟਾ ਏਸ ਗੱਡੀ ਹੈ। ਪੁਲਸ ਨੇ ਫੌਰੀ ਤੌਰ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਰਾਵਲਪਿੰਡੀ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਭਗਵੰਤ ਮਾਨ ਨੇ ਕੀਤਾ ਦੌਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।