ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ‘ਚੋਂ 4 ਮੋਬਾਇਲ ਫੋਨ, ਸਿਮ ਕਾਰਡ ਤੇ ਬੈਟਰੀਆਂ ਬਰਾਮਦ

06/19/2022 6:20:23 PM

ਕਪੂਰਥਲਾ (ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ‘ਚ ਬੀਤੀ ਰਾਤ ਸੀ. ਆਰ. ਸੀ. ਐੱਫ਼ ਅਤੇ ਜੇਲ੍ਹ ਪੁਲਸ ਨੇ ਸਾਂਝੇ ਤੌਰ 'ਤੇ ਚਲਾਈ ਚੈਕਿੰਗ ਮੁਹਿੰਮ ਦੌਰਾਨ 4 ਮੋਬਾਇਲ ਫੋਨ, ਸਿਮ ਕਾਰਡ ਅਤੇ ਬੈਟਰੀਆਂ ਬਰਾਮਦ ਕੀਤੀਆਂ ਹਨ। ਜੇਲ੍ਹ੍ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਇਕ ਅਣਪਛਾਤੇ ਮੁਲਜ਼ਮ ਸਮੇਤ 4 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ ਜੇਲ੍ਹ ਹਰਪ੍ਰੀਤ ਸਿੰਘ ਦੇ ਹੁਕਮਾਂ ‘ਤੇ ਸੂਬੇ ਭਰ ਦੀਆਂ ਜੇਲ੍ਹਾ ‘ਚ ਚੱਲ ਰਹੀ ਸਰਚ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ‘ਚ ਬੀਤੀ ਰਾਤ ਸੀ. ਆਰ. ਪੀ. ਐੱਫ਼ ਅਤੇ ਜੇਲ੍ਹ ਪੁਲਸ ਨੇ ਸਾਂਝੇ ਤੌਰ ‘ਤੇ ਵੱਖ-ਵੱਖ ਬੈਰਕਾਂ ‘ਚ ਵੱਡੇ ਪੱਧਰ ‘ਤੇ ਚੈਕਿੰਗ ਮੁਹਿੰਮ ਚਲਾਈ ਸੀ, ਜਿਸ ਦੌਰਾਨ ਸਾਰੇ ਬੈਰਕਾਂ ‘ਚ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਤੇ ਕੈਦੀਆਂ ਤੇ ਹਵਾਲਾਤੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਇਸ ਪੂਰੀ ਸਰਚ ਮੁਹਿੰਮ ਦੌਰਾਨ ਹਵਾਲਾਤੀ ਰਿਪਨ ਸ਼ਰਮਾ ਪੁੱਤਰ ਜੁਗਲ ਕਿਸ਼ੋਰ ਸ਼ਰਮਾ ਵਾਸੀ ਮੁਹੱਲਾ ਇੰਦਰ ਪ੍ਰਸਾਦ ਜਲੰਧਰ, ਗੁਰਵਿੰਦਰ ਸਿੰਘ ਉਰਫ ਬੱਗਾ ਪੁੱਤਰ ਨਾਇਬ ਸਿੰਘ ਵਾਸੀ ਤੋਗਾਂਵਾਲਾ ਥਾਣਾ ਚੀਮਾ ਜ਼ਿਲ੍ਹਾ ਸੰਗਰੂਰ ਅਤੇ ਇਕ ਅਣਪਛਾਤੇ ਵਿਅਕਤੀ ਵੱਲੋਂ ਸੁੱਟੇ ਗਏ 3 ਮੋਬਾਇਲ ਫੋਨ ਬੈਟਰੀ ਅਤੇ 3 ਸਿਮ ਕਾਰਡ ਬਰਾਮਦ ਕੀਤੇ ਗਏ। 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੁਲਝੀ ਅੰਨ੍ਹੇ ਕਤਲ ਦੀ ਗੁੱਥੀ, ਨਸ਼ੇ ਲਈ 20 ਰੁਪਏ ਨਾ ਦੇਣ 'ਤੇ ਪੁੱਤ ਨੇ ਹੀ ਕੀਤਾ ਮਾਂ ਦਾ ਕਤਲ

ਤੀਜਾ ਅਣਪਛਾਤਾ ਹਵਾਲਾਤੀ ਕੌਣ ਸੀ, ਇਸ ਸਬੰਧੀ ਜਾਂਚ ਜਾਰੀ ਹੈ। ਉੱਥੇ ਹੀ ਇਸ ਸਰਚ ਮੁਹਿੰਮ ਦੌਰਾਨ ਇਕ ਹੋਰ ਹਵਾਲਾਤੀ ਸ਼ਸ਼ੀ ਕੁਮਾਰ ਪੁੱਤਰ ਜੋਗਿੰਦਰਪਾਲ ਵਾਸੀ ਖਾਬਡ਼ਾ, ਥਾਣਾ ਸਦਰ, ਜਲੰਧਰ ਤੋਂ ਇੱਕ ਮੋਬਾਇਲ ਫੋਨ ਤੇ 1 ਸਿਮ ਕਾਰਡ ਬਰਾਮਦ ਕੀਤਾ ਗਿਆ ਹੈ। ਤਿੰਨਾਂ ਹਵਾਲਾਤੀਆ ਦੇ ਕੋਲ ਜੇਲ੍ਹ ਕੰਪਲੈਕਸ ਦੇ ਅੰਦਰ ਮੋਬਾਇਲ ਫੋਨ ਕਿਵੇਂ ਪਹੁੰਚੇ ਤੇ ਇਨ੍ਹਾਂ ਨੂੰ ਪਹੁੰਚਾਉਣ ਵਾਲੇ ਲੋਕ ਕੌਣ ਸਨ, ਇਸ ਸਬੰਧੀ ਜਲਦ ਹੀ ਪੁੱਛਗਿੱਛ ਦੇ ਲਈ ਤਿੰਨਾਂ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।

ਕੇਂਦਰੀ ਜੇਲ੍ਹ ‘ਚ ਲਗਾਤਾਰ ਮੋਬਾਇਲ ਫੋਨ ਬਰਾਮਦਗੀ ਬਣਿਆ ਜੇਲ੍ਹ ਪ੍ਰਸ਼ਾਸਨ ਦੇ ਲਈ ਚਿੰਤਾ ਦਾ ਵਿਸ਼ਾ
ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ‘ਚ ਕਈ ਕੋਣੀਆ ਸੁਰੱਖਿਆ ਤੇ ਸੀ. ਆਰ. ਪੀ. ਐੱਫ਼ ਵੱਲੋਂ ਲਗਾਤਾਰ ਚੈਕਿੰਗ ਕਰਨ ਦੇ ਬਾਵਜੂਦ ਜੇਲ੍ਹ ਕੰਪਲੈਕਸ ‘ਚ ਮੋਬਾਇਲ ਫੋਨ ਦੀ ਬਰਾਮਦਗੀ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਜੇਲ੍ਹ ਕੰਪਲੈਕਸ ‘ਚ ਮੋਬਾਇਲ ਫੋਨ ਦੀ ਵਰਤੋਂ ਰੋਕਣ ਦੇ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਲਗਾਤਾਰ ਸਰਚ ਮੁਹਿੰਮ ਚਲਾਉਣ ਤੇ ਦੇਰ ਰਾਤ ‘ਚ ਵੀ ਚੈਕਿੰਗ ਕਰਨ ਦੇ ਬਾਵਜੂਦ ਵੀ ਮੋਬਾਇਲ ਫੋਨ ਦਾ ਬਰਾਮਦ ਹੋਣਾ ਕਈ ਵੱਡੇ ਸਵਾਲ ਖਡ਼੍ਹੇ ਕਰਦਾ ਹੈ। ਜਿਸਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਨੇ ਵੀ ਆਪਣੇ ਤੌਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੌਰ ਹੋਵੇ ਕਿ ਪਿਛਲੇ ਦਿਨੀਂ ਕਪੂਰਥਲਾ ਪੁਲਸ ਨੇ ਇੱਕ ਅਜਿਹੇ ਡਰੱਗ ਨੈਟਵਰਕ ਦਾ ਖੁਲਾਸਾ ਕਰਕੇ ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ‘ਚ ਬੰਦ 5 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਸੀ. ਆਈ. ਏ. ਸਟਾਫ਼ ਕਪੂਰਥਲਾ ‘ਚ ਲਿਆ ਕੇ ਇਕ ਵੱਡੇ ਡਰੱਗ ਸਮੱਗਲਰ ਗਿਰੋਹ ਦਾ ਖੁਲਾਸਾ ਕੀਤਾ ਸੀ। ਇਸ ਡਰੱਗ ਨੈਟਵਰਕ ਦਾ ਖੁਲਾਸਾ ਵੀ ਉਕਤ ਮੁਲਜਮਾਂ ਤੋਂ ਮਿਲੇ ਮੋਬਾਇਲ ਫੋਨ ਤੋਂ ਮਿਲੀਆਂ ਜਾਣਕਾਰੀਆਂ ਦੇ ਆਧਾਰ ‘ਤੇ ਹੋਇਆ ਸੀ, ਉਕਤ ਮੁਲਜਮ ਜੇਲ੍ਹ ਕੰਪਲੈਕਸ ਦੇ ਅੰਦਰ ਬੈਠ ਕੇ ਮੋਬਾਇਲ ਤੋਂ ਹੀ ਡਰੱਗ ਤਸਕਰੀ ਦਾ ਧੰਦਾ ਚਲਾ ਰਹੇ ਸੀ। ਗੌਰ ਹੋਵੇ ਕਿ ਜੇਲ੍ਹ ਕੰਪਲੈਕਸ ‘ਚ ਬੈਠੇ ਕਈ ਡਰੱਗ ਸਮੱਗਲਰ ਮੋਬਾਇਲ ਫੋਨ ਦੀ ਮਦਦ ਨਾਲ ਹੀ ਆਪਣੀਆਂ ਗਤੀਵਿਧੀਆਂ ਨੂੰ ਚਲਾਉਂਦੇ ਹਨ, ਜਿਸ ਦਾ ਖ਼ੁਲਾਸਾ ਸੂਬੇ ਦੀਆਂ ਕਈ ਜੇਲ੍ਹਾਂ ‘ਚ ਜਾਂਚ ਦੌਰਾਨ ਹੋ ਚੁੱਕਾ ਹੈ।

ਇਹ ਵੀ ਪੜ੍ਹੋ: ਨੂਰਪੁਰਬੇਦੀ ਵਿਖੇ ਭਿਆਨਕ ਸੜਕ ਹਾਦਸੇ 'ਚ ਨਵ-ਵਿਆਹੁਤਾ ਦੀ ਮੌਤ, 7 ਮਹੀਨਿਆਂ ਦੀ ਸੀ ਗਰਭਵਤੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News