ਕਪੂਰਥਲਾ ਕੇਂਦਰੀ ਜੇਲ੍ਹ ''ਚੋਂ 4 ਮੋਬਾਇਲ, 4 ਸਿਮ ਕਾਰਡ ਤੇ 5 ਬੈਟਰੀਆਂ ਬਰਾਮਦ
Saturday, Apr 08, 2023 - 11:35 AM (IST)

ਕਪੂਰਥਲਾ (ਭੂਸ਼ਣ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਇਕ ਵੱਡੀ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ਦੀ ਚੈਕਿੰਗ ’ਚ 4 ਮੋਬਾਇਲ, 4 ਸਿਮ ਕਾਰਡ ਅਤੇ 5 ਬੈਟਰੀਆਂ ਬਰਾਮਦ ਕੀਤੀਆਂ ਹਨ। ਕੇਂਦਰੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਦੀ ਪੁਲਸ ਨੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਡੀ. ਜੀ. ਪੀ. ਜੇਲ੍ਹ ਦੇ ਹੁਕਮਾਂ ’ਤੇ ਸੂਬੇ ਭਰ ਦੀਆ ਜੇਲ੍ਹਾਂ ’ਚ ਚੱਲ ਰਹੀ ਵਿਸ਼ੇਸ਼ ਸਰਚ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਦੇ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਦੀ ਨਿਗਰਾਨੀ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਸਾਂਝੇ ਤੌਰ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਸੀ, ਜਿਸ ’ਚ ਵੱਡੀ ਗਿਣਤੀ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੇ ਕਰਮਚਾਰੀ ਸ਼ਾਮਲ ਸਨ। ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ਤੋਂ 4 ਮੋਬਾਇਲ, 4 ਸਿਮ ਕਾਰਡ ਅਤੇ 5 ਬੈਟਰੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ : ਜਲੰਧਰ: ਕਾਂਗਰਸੀ ਆਗੂ ਮੁਲਤਾਨੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸਾਹਮਣੇ ਆਈ ਇਹ ਗੱਲ
ਥਾਣਾ ਕੋਤਵਾਲੀ ਪੁਲਸ ਨੇ ਕੇਂਦਰੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ 6 ਹਵਾਲਾਤੀਆਂ ਬਲਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਬਲਬੀਰ ਸਿੰਘ ਲੁਧਿਆਣਾ, ਬਲਵੀਰ ਉਰਫ਼ ਬਿਸ਼ਨ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਡੋਗਰਾਂਵਾਲ, ਕਪੂਰਥਲਾ, ਸ਼ਾਮ ਸਿੰਘ ਉਰਫ਼ ਸ਼ਾਮ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਲਾਟੀਆਂਵਾਲ, ਸੁਲਤਾਨਪੁਰ ਲੋਧੀ, ਵਰਿਆਮ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਤੋਤੀ ਅਤੇ ਅਮਨਦੀਪ ਸਿੰਘ ਉਰਫ਼ ਕਾਕਾ ਪੁੱਤਰ ਲਾਲ ਚੰਦ ਵਾਸੀ ਪਿੰਡ ਬਿਸ਼ਨਪੁਰ ਕਪੂਰਥਲਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਨਾਮਜ਼ਦ ਮੁਲਜ਼ਮਾਂ ਦੇ ਕੋਲ ਜੇਲ੍ਹ ਕੰਪਲੈਕਸ ਦੇ ਅੰਦਰ ਬਰਾਮਦ ਮੋਬਾਇਲ ਫੋਨ ਕਿਵੇਂ ਪਹੁੰਚੇ ਅਤੇ ਇਨ੍ਹਾਂ ਨੂੰ ਪਹੁੰਚਾਉਣ ਵਾਲੇ ਲੋਕ ਕੌਣ ਸਨ, ਇਸ ਸਬੰਧੀ ਜਲਦੀ ਹੀ ਨਾਮਜ਼ਦ ਹਵਾਲਾਤੀਆਂ ਨੂੰ ਪੁੱਛਗਿੱਛ ਦੇ ਲਈ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : ਅਕਾਲੀ ਦਲ ਤੇ ਬਸਪਾ ਦੀ ਅੱਜ ਹੋਵੇਗੀ ਮੀਟਿੰਗ, ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਸੰਭਵ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।