ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ੍ਹ 4 ਵਿਅਕਤੀ ਕੀਤੇ ਗ੍ਰਿਫ਼ਤਾਰ
Monday, Sep 15, 2025 - 04:34 PM (IST)

ਰੂਪਨਗਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ’ਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 32 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਮਾੜੇ ਅਨਸਰਾਂ 'ਤੇ ਨਕੇਲ ਕੱਸਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ! ਪਿੰਡਾਂ 'ਚ ਮਤੇ ਪਾਸ ਕਰਕੇ ਲਏ ਗਏ ਵੱਡੇ ਫ਼ੈਸਲੇ
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ 'ਤੇ ਨਾਕਾਬੰਦੀਆਂ ਅਤੇ ਗਸਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਅਮਨਦੀਪ ਸਿੰਘ ਵਾਸੀ ਬਾਰਸਾਲਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 8 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਵਿਜੈ ਉਰਫ਼ ਬਿਜੂ ਵਾਸੀ ਪਿੰਡ ਲੋਧੀਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 13 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਥਾਣਾ ਨੰਗਲ ਵੱਲੋਂ ਮੋਹਿਤ ਕੁਮਾਰ ਵਾਸੀ ਨੰਗਲ ਟਾਊਨਸ਼ਿਪ ਹਾਲ ਵਾਲੀ ਓਮ ਗਲੀ ਕਿਲਨ ਏਰਿਆ ਨੰਗਲ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 11 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵਲੋਂ ਨਸ਼ਾ ਕਰਨ ਦੇ ਆਦੀ ਹਰਪ੍ਰੀਤ ਸਿੰਘ ਉਰਫ਼ ਕਾਕਾ ਵਾਸੀ ਪਿੰਡ ਸਰਹਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਇਹ ਵੀ ਪੜ੍ਹੋ: ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ ਥੋੜ੍ਹੀ ਸਾਵਧਾਨੀ
ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ 'ਤੇ ਨਕੇਲ ਕੱਸਣ ਲਈ ’ਚ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ। ਜਿਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵ੍ਹੀਕਲਾਂ ਦੀ ਚੈਕਿੰਗ ਕੀਤੀ ਗਈ। ਐੱਸ. ਐੱਸ. ਪੀ. ਰੂਪਨਗਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਲਈ ਪੁਲਸ ਦਾ ਪੂਰਨ ਤੌਰ 'ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ 'ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਸ ਐਂਟਰਪ੍ਰਾਈਜ਼ਿਜ਼ ਦੇ ਮਾਲਕ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e