2 ਦੋਪਹੀਆ ਵਾਹਨਾਂ ਨੂੰ ਟੱਕਰ ਮਾਰਨ ਤੋਂ ਬਾਅਦ ਡਿਵਾਈਡਰ ਨਾਲ ਟਕਰਾਈ ਗੱਡੀ, 4 ਜ਼ਖ਼ਮੀ

Wednesday, Jul 10, 2024 - 03:26 PM (IST)

2 ਦੋਪਹੀਆ ਵਾਹਨਾਂ ਨੂੰ ਟੱਕਰ ਮਾਰਨ ਤੋਂ ਬਾਅਦ ਡਿਵਾਈਡਰ ਨਾਲ ਟਕਰਾਈ ਗੱਡੀ, 4 ਜ਼ਖ਼ਮੀ

ਜਲੰਧਰ (ਜ. ਬ.)–ਮੰਗਲਵਾਰ ਦੇਰ ਰਾਤ ਬੀ. ਐੱਸ. ਐੱਫ਼. ਚੌਂਕ ਤੋਂ ਪੀ. ਏ. ਪੀ. ਨੂੰ ਜਾਂਦੀ ਸੜਕ ’ਤੇ ਪੈਟਰੋਲ ਪੰਪ ਦੇ ਬਾਹਰ ਇਕ ਤੇਜ਼ ਰਫ਼ਤਾਰ ਗੱਡੀ ਨੇ ਅੱਗੇ ਜਾ ਰਹੇ ਬਾਈਕ ਅਤੇ ਇਕ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਸਮੇਤ ਦੋਵੇਂ ਦੋਪਹੀਆ ਵਾਹਨ ਅਤੇ ਡਿਵਾਈਡਰ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ, ਜਦਕਿ ਇਸ ਹਾਦਸੇ ਵਿਚ 4 ਲੋਕ ਜ਼ਖ਼ਮੀ ਵੀ ਹੋਏ ਹਨ।

ਪੈਟਰੋਲ ਪੰਪ ਦੇ ਕਰਮਚਾਰੀਆਂ ਦੀ ਮੰਨੀਏ ਤਾਂ ਵੈਨਿਊ ਗੱਡੀ ਬੀ. ਐੱਸ. ਐੱਫ਼. ਚੌਂਕ ਤੋਂ ਪੀ. ਏ. ਪੀ. ਚੌਂਕ ਵੱਲ ਜਾ ਰਹੀ ਸੀ ਪਰ ਇਸੇ ਦੌਰਾਨ ਓਵਰ ਸਪੀਡ ਕਾਰਨ ਗੱਡੀ ਨੇ ਅੱਗੇ ਜਾ ਰਹੇ ਬਾਈਕ ਨੂੰ ਟੱਕਰ ਮਾਰੀ ਅਤੇ ਫਿਰ ਐਕਟਿਵਾ ਨੂੰ ਵੀ ਟੱਕਰ ਮਾਰ ਦਿੱਤੀ। ਸਪੀਡ ਜ਼ਿਆਦਾ ਹੋਣ ਕਾਰਨ ਕਾਰ ਚਾਲਕ ਤੋਂ ਗੱਡੀ ਸੰਭਾਲੀ ਨਹੀਂ ਗਈ, ਜਿਸ ਤੋਂ ਬਾਅਦ ਗੱਡੀ ਡਿਵਾਈਡਰ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ- ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਪਰਿਵਾਰ ਸਣੇ ਪਾਈ ਵੋਟ, ਪਤਨੀ ਨੀਤੂ ਅੰਗੂਰਾਲ ਨੇ ਆਖੀਆਂ ਇਹ ਗੱਲਾਂ

ਗੱਡੀ ਦੇ ਏਅਰਬੈਗ ਖੁੱਲ੍ਹਣ ਨਾਲ ਅੰਦਰ ਬੈਠੇ ਸਾਰੇ ਲੋਕਾਂ ਦਾ ਬਚਾਅ ਹੋ ਗਿਆ। ਚੰਗੀ ਕਿਸਮਤ ਨੂੰ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੋਪਹੀਆ ਵਾਹਨ ਸਵਾਰ ਲੱਗਭਗ 4 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਤੁਰੰਤ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਦੇ ਕੁਝ ਸਮੇਂ ਬਾਅਦ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।

ਫਿਲਹਾਲ ਕਾਰ ਚਾਲਕ ਪੁਲਸ ਦੀ ਹਿਰਾਸਤ ਵਿਚ ਹੈ। ਦੇਰ ਰਾਤ ਲਗਭਗ 1.15 ਵਜੇ ਪੁਲਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਸੀ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਟ੍ਰੈਫਿਕ ਜਾਮ ਵੀ ਹੋ ਗਿਆ ਸੀ ਪਰ ਮੌਕੇ ’ਤੇ ਮੌਜੂਦ ਪੁਲਸ ਟੀਮ ਨੇ ਲੋਕਾਂ ਦੀ ਮਦਦ ਨਾਲ ਗੱਡੀ ਨੂੰ ਸਾਈਡ ’ਤੇ ਕਰਵਾ ਕੇ ਜਾਮ ਕੁਝ ਹੀ ਸਮੇਂ ਵਿਚ ਖੁਲ੍ਹਵਾ ਦਿੱਤਾ ਸੀ।

ਇਹ ਵੀ ਪੜ੍ਹੋ- ਭਾਜਪਾ ਆਗੂ ਸੁਸ਼ੀਲ ਰਿੰਕੂ ਨੇ ਪਰਿਵਾਰ ਸਣੇ ਪਾਈ ਵੋਟ, ਦੱਸਿਆ ਵੋਟ ਪਾਉਣ ਕਿਉਂ ਨਹੀਂ ਘਰਾਂ 'ਚੋਂ ਨਿਕਲੇ ਰਹੇ ਲੋਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News