ਵੱਖ-ਵੱਖ ਸੜਕ ਹਾਦਸਿਆਂ ਕਾਰਨ 4 ਲੋਕ ਹੋਏ ਜ਼ਖ਼ਮੀ
Saturday, Nov 15, 2025 - 06:11 PM (IST)
ਟਾਂਡਾ ਉੜਮੜ ( ਵਰਿੰਦਰ ਪੰਡਿਤ)-ਹਾਈਵੇਅ 'ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਕਾਰਨ 4 ਲੋਕ ਜ਼ਖ਼ਮੀ ਹੋ ਗਏ। ਪਹਿਲਾ ਹਾਦਸਾ ਚੌਲਾਂਗ ਟੋਲ ਪਲਾਜ਼ਾ ਨੇੜੇ ਸਵੇਰੇ ਉਸ ਵੇਲੇ ਵਾਪਰਿਆ ਜਦੋਂ ਇਕ ਟਰਾਲੇ ਅਤੇ ਟਿੱਪਰ ਦੇ ਪਿੱਛੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੱਕ ਸਵਾਰ ਚਾਲਕ ਰਿਆਜ ਮੁਹਮੰਦ ਪੁੱਤਰ ਗੁਲਾਮ ਰਵਾਨੀ ਵਾਸੀ ਊਧਮਪੁਰ ਜੰਮੂ ਕਸ਼ਮੀਰ ਅਤੇ ਉਸ ਦਾ ਸਾਥੀ ਦੀਪਕ ਪੁੱਤਰ ਪੰਜੂ ਰਾਮ ਵਾਸੀ ਆਰ. ਐੱਸ. ਪੁਰਾ ਜ਼ਖ਼ਮੀ ਹੋ ਗਏ। ਹਾਦਸਾ ਚਾਲਕ ਨੂੰ ਨੀਂਦ ਆਉਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ।

ਇਸੇ ਤਰਾਂ ਅੱਜ ਦੁਪਹਿਰ 2 ਵਜੇ ਦੇ ਕਰੀਬ ਪਿੰਡ ਢਡਿਆਲਾ ਨੇੜੇ ਇਕ ਟਰੱਕ ਨੇ ਮੋਟਰਸਾਈਕਲ ਸਵਾਰ ਜੋੜੇ ਵਿਚ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਨੂੰ ਟਰੱਕ ਕਾਫ਼ੀ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ। ਇਸ ਹਾਦਸੇ ਵਿਚ ਧਰਮਪਾਲ ਪੁੱਤਰ ਮਹਿੰਦਰਪਾਲ ਵਾਸੀ ਸਿੱਧਪੁਰ (ਗੁਰਦਾਸਪੁਰ ) ਅਤੇ ਉਸਦੀ ਪਤਨੀ ਕੁਲਵਿੰਦਰ ਕੌਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਬਲਜੀਤ ਸਿੰਘ ਅਤੇ ਆਂਚਲ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ 19 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ! ਜਾਣੋ ਮੀਂਹ ਨੂੰ ਲੈ ਕੇ ਵਿਭਾਗ ਦੀ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

