4 ਵਿਅਕਤੀਆਂ ਤੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਚੂਰਾ ਪੋਸਤ ਬਰਾਮਦ

02/02/2020 4:06:03 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼ ਸ਼ਰਮਾ,ਮੋਮੀ)— ਟਾਂਡਾ ਪੁਲਸ ਵੱਲੋਂ ਚਾਰ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਅਤੇ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿ੍ਰਫਤਾਰੀ ਜ਼ਿਲਾ ਪੁਲਸ ਮੁਖੀ ਗੌਰਵ ਗਰਗ ਅਤੇ ਡੀ. ਐੱਸ. ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਦੀ ਟੀਮ ਨੇ ਬਿਜਲੀ ਘਰ ਟੀ-ਪੁਆਇੰਟ ਹਾਈਵੇਅ 'ਤੇ ਕੀਤੀ ਗਈ। ਪੁਲਸ ਵੱਲੋਂ ਤਲਾਸ਼ੀ ਦੌਰਾਨ ਇਕ ਟਰੱਕ 'ਚ ਸਵਾਰ ਚਾਰਵਿਅਕਤੀਆਂ ਕੋਲੋਂ ਭਾਰੀ ਮਾਤਰਾ 'ਚ 473 ਗ੍ਰਾਮ ਨਸ਼ੀਲਾ ਪਾਊਡਰ ਅਤੇ 4 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ।

ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਥਾਣੇਦਾਰ ਰਣਜੀਤ ਸਿੰਘ ਅਤੇ ਥਾਣੇਦਾਰ ਅਮਰਜੀਤ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਜੀਵ ਕੁਮਾਰ ਸੰਜੂ ਪੁੱਤਰ ਵਿਜੇ ਕੁਮਾਰ ਨਿਵਾਸੀ ਅਵਾਨ ਖਾਨ (ਦੀਨਾਨਗਰ) ਗੁਰਦਾਸਪੁਰ ਅਤੇ ਸੁਦੇਸ਼ ਕੁਮਾਰ  ਪੁੱਤਰ ਪੂਰਨ ਚੰਦ, ਸੁਖਪਾਲ ਕੁਮਾਰ ਰੋਕੀ ਪੁੱਤਰ ਰਾਜ ਕੁਮਾਰ, ਸਤੀਸ਼ ਕੁਮਾਰ ਬੰਟੀ ਪੁੱਤਰ ਮੁਲਖ ਰਾਜ ਨਿਵਾਸੀ ਗੰਨਾ ਪਿੰਡ (ਫਿਲੌਰ) ਜਲੰਧਰ ਦੇ ਰੂਪ ਹੋਈ ਹੈ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

shivani attri

This news is Content Editor shivani attri