ਰੇਤ ਨਾਲ ਭਰੀਆਂ 7 ਟਰੈਕਟਰ-ਟਰਾਲੀਆਂ ਸਮੇਤ 4 ਗ੍ਰਿਫ਼ਤਾਰ

01/20/2021 3:08:51 PM

ਕਪੂਰਥਲਾ (ਭੂਸ਼ਣ/ਮਲਹੋਤਰਾ)- ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਮਾਈਨਿੰਗ ਮਹਿਕਮੇ ਨਾਲ ਕੀਤੀ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਕਰਕੇ ਲਿਆਂਦੀਆਂ ਗਈਆਂ ਰੇਤ ਨਾਲ ਲੱਦੀਆਂ 7 ਟਰੈਕਟਰ-ਟਰਾਲੀਆਂ ਬਰਾਮਦ ਕਰਕੇ ਜਿੱਥੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਉੱਥੇ ਹੀ 3 ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। 

ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼

ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਸਾਰੇ 7 ਮੁਲਜ਼ਮਾਂ ਦੇ ਖਿਲਾਫ ਧਾਰਾ 379, 21(1) ਮਾਈਨਿੰਗ ਐਂਡ ਮਿਨਰਲਜ਼ ਐਕਟ 1957 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਦੇ ਹੁਕਮਾਂ ਤੇ ਜ਼ਿਲੇ ਭਰ ’ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਡੀ. ਐੱਸ. ਪੀ. ਸਬ ਡਵੀਜ਼ਨ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਦਿਆਲ ਸਿੰਘ ਨੇ ਪੁਲਸ ਟੀਮ ਦੇ ਨਾਲ ਪਿੰਡ ਸਿੱਧਵਾਂ ਦੋਨਾ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ : ਰੇਲ ਪਟੜੀ ਤੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਨੇਪਾਲੀ ਵਿਆਹੁਤਾ ਨਾਲ ਸਨ ਸੰਬੰਧ

ਇਸ ਦੌਰਾਨ ਪੁਲਸ ਟੀਮ ਨੂੰ ਮਾਈਨਿੰਗ ਵਿਭਾਗ ਤੋਂ ਸੂਚਨਾ ਮਿਲੀ ਕਿ ਸਿੱਧਵਾਂ ਦੋਨਾ ਦੇ ਨੇੜੇ 7 ਟਰੈਕਟਰ-ਟਰਾਲੀਆਂ ’ਤੇ ਨਾਜਾਇਜ਼ ਤਰੀਕੇ ਨਾਲ ਮਾਈਨਿੰਗ ਕੀਤੀ ਗਈ ਰੇਤ ਲੱਦੀ ਹੋਈ ਹੈ ਅਤੇ ਉਕਤ ਟਰਾਲੀ ਚਾਲਕਾਂ ਦੇ ਕੋਲ ਮਾਈਨਿੰਗ ਦੀ ਮਨਜੂਰਸ਼ੁਦਾ ਪਰਚੀ ਜਾ ਪਰਮਿਟ ਨਹੀਂ ਹੈ। ਜਿਸ ’ਤੇ ਸਦਰ ਪੁਲਸ ਨੇ ਮੌਕੇ ’ਤੇ ਛਾਪੇਮਾਰੀ ਕਰ ਕੇ 7 ਟਰੈਕਟਰ ਟਰਾਲੀਆਂ ਨੂੰ ਜ਼ਬਤ ਕਰਕੇ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਦਕਿ 3 ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। 

ਇਸ ਦੌਰਾਨ ਜਦੋਂ ਗ੍ਰਿਫਤਾਰ ਮੁਲਜ਼ਮਾਂ ਤੋਂ ਉਨ੍ਹਾਂ ਦੇ ਨਾਮ ਪਤੇ ਪੁੱਛੇ ਗਏ ਤਾਂ ਉਨ੍ਹਾਂ ਆਪਣੇ ਨਾਮ ਸਾਗਰ ਪੁੱਤਰ ਮੱਖਣ ਸਿੰਘ ਵਾਸੀ ਬੰਮੂਵਾਲ ਥਾਣਾ ਸ਼ਾਹਕੋਟ ਜ਼ਿਲਾ ਜਲੰਧਰ, ਸੰਦੀਪ ਕੁਮਾਰ ਉਰਫ਼ ਸੀਪਾ ਪੁੱਤਰ ਸ਼ਿੰਦਾ ਵਾਸੀ ਪਿੰਡ ਸੈਦਪੁਰ ਥਾਣਾ ਸ਼ਾਹਕੋਟ ਜ਼ਿਲਾ ਜਲੰਧਰ, ਸਰਬਜੀਤ ਸਿੰਘ ਉਰਫ਼ ਸਾਬੀ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕਾਹਲਵਾਂ ਥਾਣਾ ਸਦਰ ਕਪੂਰਥਲਾ ਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸਤਨਾਮ ਸਿੰਘ ਵਾਸੀ ਦੌਲਤਪੁਰ ਡੱਡਾ ਥਾਣਾ ਸ਼ਾਹਕੋਟ ਜ਼ਿਲਾ ਜਲੰਧਰ ਦੱਸਿਆ। ਜਦਕਿ ਫਰਾਰ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ। ਤਿੰਨੇ ਫਰਾਰ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ


shivani attri

Content Editor

Related News