ਲੁੱਟਖੋਹ ਦੀ ਵਾਰਦਾਤ ਕਰਨ ਵਾਲੇ 4 ਗ੍ਰਿਫ਼ਤਾਰ, 4 ਮੋਟਰਸਾਈਕਲ ਬਰਾਮਦ

11/20/2020 12:14:09 PM

ਜਲੰਧਰ (ਜ. ਬ.)— ਥਾਣਾ ਮਾਡਲ ਟਾਊਨ ਦੀ ਪੁਲਸ ਨੇ ਆਟੋ 'ਚ ਬੈਠ ਕੇ ਸਵਾਰੀਆਂ ਨੂੰ ਲੁੱਟਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਿਦੱਤੀ ਹੈ। ਐੱਸ. ਐੱਚ. ਓ. ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਸਤਲੁਜ ਚੌਕ ਨੇੜਿਓਂ ਪੀੜਤ ਚਰਨਜੀਤ ਸਿੰਘ ਨੇ ਆਪਣੇ ਘਰ ਜਾਣ ਲਈ ਆਟੋ ਕੀਤਾ ਸੀ, ਜਿਸ 'ਚ ਚਾਲਕ ਸਮੇਤ 2 ਹੋਰ ਲੋਕ ਵੀ ਬੈਠੇ ਸਨ। ਜਦੋਂ ਚਾਲਕ ਆਟੋ ਲੈ ਕੇ ਗੁਰੂ ਨਾਨਕ ਮਿਸ਼ਨ ਚੌਕ ਪਹੁੰਚਿਆ ਤਾਂ ਆਟੋ ਵਿਚ ਬੈਠੇ 2 ਨੌਜਵਾਨਾਂ ਨੇ ਹਥਿਆਰ ਦੀ ਨੋਕ 'ਤੇ ਉਸ ਦੀ ਜੇਬ 'ਚੋਂ ਪਰਸ ਕੱਢ ਲਿਆ ਅਤੇ ਫਰਾਰ ਹੋ ਗਏ। ਪਰਸ 'ਚ 1500 ਰੁਪਏ ਅਤੇ ਜ਼ਰੂਰੀ ਕਾਗਜ਼ਾਤ ਸਨ।

ਇਹ ਵੀ ਪੜ੍ਹੋ:  ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ

ਇਸ ਸਬੰਧੀ ਬੱਸ ਸਟੈਂਡ ਚੌਕੀ ਇੰਚਾਰਜ ਮੇਜਰ ਸਿੰਘ ਦੀ ਟੀਮ ਨੇ 2 ਮੁਲਜ਼ਮਾਂ ਨੂੰ ਫੜ ਲਿਆ, ਜਿਨ੍ਹਾਂ ਦੀ ਪਛਾਣ ਘਾਹ ਮੰਡੀ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਅਤੇ ਡਿੰਪਲ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਕੋਲੋਂ 2 ਮੋਟਰਸਾਈਕਲ ਅਤੇ 800 ਰੁਪਏ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ

ਦੂਜੇ ਪਾਸੇ ਏ. ਐੱਸ. ਆਈ. ਕਸ਼ਮੀਰ ਸਿੰਘ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦਾ ਰਹਿਣ ਵਾਲਾ ਵਿਕਰਮਜੀਤ ਸਿੰਘ ਉਰਫ ਵਿੱਕੀ ਅਤੇ ਸੁਨੀਲ ਜਿਹੜੇ ਕਿ ਚੋਰੀਆਂ ਤੇ ਨਸ਼ਾ ਕਰਨ ਦੇ ਆਦੀ ਹਨ, ਚੋਰੀ ਦੇ ਮੋਟਰਸਾਈਕਲ 'ਤੇ ਚੋਰੀ ਕਰਨ ਦੀ ਫਿਰਾਕ ਵਿਚ ਘੁੰਮ ਰਹੇ ਹਨ, ਜਿਨ੍ਹਾਂ ਨੂੰ ਪੁਲਸ ਨੇ ਟਰੈਪ ਲਾ ਕੇ ਕਾਬੂ ਕਰ ਲਿਆ। ਦੋਵਾਂ ਮੁਲਜ਼ਮਾਂ ਕੋਲੋਂ ਚੋਰੀ ਦੇ 2 ਮੋਟਰਸਾਈਕਲ ਬਰਾਮਦ ਹੋਏ ਹਨ। ਐੱਸ. ਐੱਚ. ਓ. ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ: RSS ਦੀ ਬੈਠਕ 'ਚ ਹੰਗਾਮਾ, ਮੰਦਿਰ 'ਚ ਦਾਖ਼ਲ ਹੋ ਗੰਡਾਸੇ ਨਾਲ ਕਾਰਕੁਨਾਂ 'ਤੇ ਕੀਤਾ ਹਮਲਾ

shivani attri

This news is Content Editor shivani attri