ਮੋਟਰਸਾਈਕਲ ਸਵਾਰ 4 ਨੌਜਵਾਨਾਂ ਵੱਲੋਂ ਕਿਸਾਨ ’ਤੇ ਹੱਥਿਆਰਾਂ ਨਾਲ ਹਮਲਾ, ਮਾਮਲਾ ਦਰਜ
Friday, Sep 15, 2023 - 02:36 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਕਿਸਾਨ ’ਤੇ ਦਸਤੀ ਹੱਥਿਆਰਾਂ ਨਾਲ ਹਮਲਾ ਕਰਕੇ ਕੁੱਟਮਾਰ ਕਰਨ ਵਾਲੇ ਮੋਟਰਸਾਈਕਲ ਸਵਾਰ 4 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਜੋਗਿੰਦਰ ਸਿੰਘ ਪੁੱਤਰ ਮਨਸਾ ਸਿੰਘ ਵਾਸੀ ਪਿੰਡ ਮਹਿੰਦੀਪੁਰ ਥਾਣਾ ਸਿਟੀ ਨਵਾਂਸ਼ਹਿਰ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਸ਼ੂਆਂ ਵਾਲੀ ਹਵੇਲੀ ਵਿਚ ਸਫ਼ਾਈ ਕਰ ਰਿਹਾ ਸੀ ਕਿ ਇਸ ਦੌਰਾਨ ਗੇਟ ’ਤੇ 2 ਮੋਟਰਸਾਈਕਲ’ ਤੇ ਸਵਾਰ 4 ਨੌਜਵਾਨ ਆਏ। ਗੇਟ ’ਤੇ ਖੜਕਾ ਹੋਣ ’ਤੇ ਉਸ ਨੇ ਬਾਹਰ ਆ ਕੇ ਉਕਤ ਨੌਜਵਾਨਾਂ ਨੂੰ ਪੁੱਛਿਆ ਕਿ ਉਨ੍ਹਾਂ ਕਿਸ ਨੂੰ ਮਿਲਣਾ ਹੈ, ਤਾਂ ਉਕਤ ਨੌਜਵਾਨਾਂ ਨੇ ਦਸਤੀ ਹੱਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ-ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ
ਉਸ ਨੇ ਦੱਸਿਆ ਕਿ ਉਸ ਦੇ ਅਤੇ ਉਸ ਦੇ ਨੌਕਰ ਦੀ ਪਤਨੀ ਵੱਲੋਂ ਰੌਲਾ ਪਾਉਣ ’ਤੇ ਉਕਤ ਮੋਟਰਸਾਈਕਲ ਸਵਾਰ ਆਪਣੇ ਦਸਤੀ ਹੱਥਿਆਰਾਂ ਸਮੇਤ ਉੱਥੋਂ ਫਰਾਰ ਹੋ ਗਏ ਜਦਕਿ ਉਸ ਨੂੰ ਸਵਾਰੀ ਦਾ ਪ੍ਰਬੰਧ ਕਰਕੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਭਰਤੀ ਕਰਵਾਇਆ ਗਿਆ। ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਉਕਤ ਸ਼ਿਕਾਇਤ ’ਤੇ ਆਧਾਰ ’ਤੇ ਮੋਟਰਸਾਈਕਲ ਸਵਾਰ 4 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਥਾਣਾ 323,324,325,326,34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਫ਼ਸਰ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਦਾ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪਟਿਆਲਾ ਪੁਲਸ ਦੀ ਗ੍ਰਿਫ਼ਤ 'ਚ ਭਾਰਤੀ ਫ਼ੌਜ ਦਾ ਜਵਾਨ, ਕਾਰਨਾਮਾ ਜਾਣ ਰਹਿ ਜਾਓਗੇ ਹੱਕੇ-ਬੱਕੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ