ਨਸ਼ੀਲੇ ਟੀਕੇ, ਗੋਲ਼ੀਆਂ ਅਤੇ ਨਸ਼ੀਲੇ ਪਦਾਰਥਾਂ ਸਮੇਤ  4 ਵਿਅਕਤੀ ਆਏ ਪੁਲਸ ਅੜਿੱਕੇ

06/17/2024 6:27:28 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ )- ਟਾਂਡਾ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4 ਲੋਕਾਂ ਨੂੰ ਨਸ਼ੀਲੀਆਂ ਗੋਲ਼ੀਆਂ ਪਦਾਰਥ ਅਤੇ ਟੀਕਿਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਰਾਜੇਸ਼ ਕੁਮਾਰ ਦੀ ਟੀਮ ਵੱਲੋਂ ਪਿੰਡ ਚੌਟਾਲਾ ਦੇ ਸਰਕਾਰੀ ਸਕੂਲ ਨੇੜਿਓਂ ਅਜੇ ਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਚੌਟਾਲਾ 245 ਨਸ਼ੀਲੀਆਂ ਗੋਲ਼ੀਆਂ ਅਤੇ 7 ਸਰਿੰਜਾ ਸਣੇ ਗ੍ਰਿਫ਼ਤਾਰ ਕੀਤਾ ਗਿਆ। ਬਾਅਦ ਵਿਚ ਨਸ਼ਾ ਸਪਲਾਈ ਕਰਨ ਵਾਲੇ ਧੀਰਾ ਸਿੰਘ ਪੁੱਤਰ ਜੈਬ ਸਿੰਘ ਵਾਸੀ ਥਰੀਏਵਾਲ (ਗੁਰਦਾਸਪੁਰ) ਨੂੰ ਕਾਬੂ ਕਰ ਲਿਆ ਗਿਆ। 

ਇਹ ਵੀ ਪੜ੍ਹੋ-  ਕੁਵੈਤ 'ਚ ਅਗਨੀਕਾਂਡ ਦਾ ਸ਼ਿਕਾਰ ਹੋਏ ਹੁਸ਼ਿਆਰਪੁਰ ਦੇ ਹਿੰਮਤ ਰਾਏ ਦਾ ਹੋਇਆ ਅੰਤਿਮ ਸੰਸਕਾਰ, ਭੁੱਬਾਂ ਮਾਰ ਰੋਇਆ ਪਰਿਵਾਰ

ਇਸੇ ਤਰਾਂ ਪੁਲਸ ਦੀ ਟੀਮ ਨੇ ਚੰਡੀਗੜ੍ਹ ਕਾਲੋਨੀ ਨੇੜਿਓਂ ਟਾਟਾ ਸਫ਼ਾਰੀ ਗੱਡੀ ਸਵਾਰ ਨਰੇਸ਼ ਕੁਮਾਰ ਪੁੱਤਰ ਹਰਜਿੰਦਰਪਾਲ ਵਾਸੀ ਨੈਨੋਵਾਲ ਵੈਦ ਅਤੇ ਸੰਜੇ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਚੰਡੀਗੜ੍ਹ ਕਾਲੋਨੀ ਨੂੰ ਨਸ਼ੇ ਵਾਲੇ 13 ਟੀਕਿਆਂ ਅਤੇ 5 ਗ੍ਰਾਮ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ-  ਫਗਵਾੜਾ 'ਚ ਟਰੈਕਟਰਾਂ ਦੀ ਰੇਸ ਦੌਰਾਨ ਵਾਪਰੇ ਹਾਦਸੇ ਦੇ ਮਾਮਲੇ 'ਚ DIG ਜਲੰਧਰ ਰੇਂਜ ਨੇ ਲਿਆ ਸਖ਼ਤ ਨੋਟਿਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News