ਅਸਲਾ ਐਕਟ ਤਹਿਤ 4 ਵਿਅਕਤੀ ਗ੍ਰਿਫ਼ਤਾਰ
Saturday, Sep 21, 2024 - 06:45 PM (IST)
ਹੁਸ਼ਿਆਰਪੁਰ (ਰਾਕੇਸ਼)- ਥਾਣਾ ਸਦਰ ਪੁਲਸ ਨੇ ਅਸਲਾ ਐਕਟ ਤਹਿਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ-ਇੰਸਪੈਕਟਰ ਨਵਜੋਤ ਸਿੰਘ ਪੁਲਸ ਪਾਰਟੀ ਨਾਲ ਮਾਨਹਾਗਰੋਵਾਲ ਰੋਡ ਨੇੜੇ ਮਿਲਕ ਪਲਾਂਟ ਵਿਖੇ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜਨ, ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਮੋਹਿਤ ਪਟਿਆਲ ਨੇ ਸਾਡੇ ਨਾਲ ਸਲਾਹ ਕਰਕੇ ਨਾਜਾਇਜ਼ ਅਸਲਾ ਖ਼ਰੀਦ ਕੇ ਆਪਣੇ ਕੋਲ ਰੱਖਿਆ ਹੋਇਆ ਹੈ। ਜੇਕਰ ਇਨ੍ਹਾਂ ਨੂੰ ਕਾਬੂ ਕਰਕੇ ਚੰਗੀ ਤਰ੍ਹਾਂ ਪੁੱਛਗਿੱਛ ਕੀਤੀ ਜਾਵੇ ਤਾਂ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਸਕਦੇ ਹਨ।
ਪੁਲਸ ਨੇ ਰਾਜਨ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਉਸ ਨੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਤੋਂ 32 ਬੋਰ ਦਾ ਇਕ ਨਜਾਇਜ਼ ਪਿਸਤੌਲ 25 ਹਜ਼ਾਰ ਰੁਪਏ ਵਿੱਚ ਖ਼ਰੀਦਿਆ ਸੀ, ਜਿਸ ਨੂੰ ਕੁਝ ਸਮੇਂ ਬਾਅਦ ਪਸੰਦ ਨਾ ਆਉਣ ਕਾਰਨ ਸੁਖਵਿੰਦਰ ਨੂੰ ਵਾਪਸ ਕਰ ਦਿੱਤਾ ਗਿਆ। ਸੁਖਵਿੰਦਰ ਸਿੰਘ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੇ 8 ਮਹੀਨੇ ਪਹਿਲਾਂ ਪਰਮਜੀਤ ਸਿੰਘ ਉਰਫ਼ ਪੰਮਾ ਪਾਸੋਂ ਨਾਜਾਇਜ਼ 32 ਬੋਰ ਦਾ ਪਿਸਤੌਲ ਖ਼ਰੀਦਿਆ ਸੀ। ਪਰਮਜੀਤ ਸਿੰਘ ਇਸ ਸਮੇਂ ਜੇਲ੍ਹ ਵਿੱਚ ਹੈ। ਉਸ ਨੇ ਅੱਗੇ ਇਸ ਨੂੰ ਰਾਜਨ ਨੂੰ ਵੇਚ ਦਿੱਤਾ।
ਇਹ ਵੀ ਪੜ੍ਹੋ- ਢਾਬੇ 'ਤੇ ਖਾਣਾ ਖਾਣ ਰੁਕੇ ਸਨ ਮਾਂ-ਪੁੱਤ, ਹੋ ਗਿਆ ਵੱਡਾ ਕਾਂਡ
ਰਾਜਨ ਨੇ ਇਸ ਨੂੰ ਵਾਪਸ ਕਰਨ ਤੋਂ ਬਾਅਦ ਮੋਹਿਤ ਪਟੇਲ ਨੂੰ ਵੇਚ ਦਿੱਤਾ। ਜਿਸ 'ਤੇ ਮੋਹਿਤ ਪਟੇਲ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਸ ਨੇ ਉਸ ਦੇ ਕਬਜ਼ੇ 'ਚੋਂ ਕਾਰ ਦੇ ਕੰਡਕਟਰ ਸਾਈਡ ਦੇ ਪੈਰਾਂ ਹੇਠ ਛੁਪਾ ਕੇ ਰੱਖਿਆ ਪਿਸਤੌਲ ਬਰਾਮਦ ਕੀਤਾ। ਪੁਲਸ ਨੇ ਰਾਜਨ, ਸੁਖਵਿੰਦਰ ਸਿੰਘ, ਮੋਹਿਤ ਪਟਿਆਲ ਅਤੇ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੁੜੀ ਦਾ ਅਮਰੀਕਾ ਦਾ ਵੀਜ਼ਾ ਹੋਇਆ ਰੀਫ਼ਿਊਜ਼, ਦਫ਼ਤਰ ਪਹੁੰਚ ਕੁੜੀ ਨੇ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ