ਨਸ਼ੇ ਵਾਲੇ ਪਦਾਰਥਾਂ ਤੇ 36 ਹਜ਼ਾਰ ਮਿਲੀਲੀਟਰ ਸ਼ਰਾਬ ਸਮੇਤ 4 ਵਿਅਕਤੀ ਗ੍ਰਿਫ਼ਤਾਰ

Wednesday, Jun 19, 2024 - 12:31 PM (IST)

ਨਸ਼ੇ ਵਾਲੇ ਪਦਾਰਥਾਂ ਤੇ 36 ਹਜ਼ਾਰ ਮਿਲੀਲੀਟਰ ਸ਼ਰਾਬ ਸਮੇਤ 4 ਵਿਅਕਤੀ ਗ੍ਰਿਫ਼ਤਾਰ

ਮਾਹਿਲਪੁਰ (ਜਸਵੀਰ)-ਥਾਣਾ ਮਾਹਿਲਪੁਰ ਦੀ ਪੁਲਸ ਨੇ 350 ਨਸ਼ੇ ਵਾਲੀਆਂ ਗੋਲ਼ੀਆਂ, 14 ਨਸ਼ੇ ਦੇ ਟੀਕੇ, 25 ਗ੍ਰਾਮ ਨਸ਼ੇ ਵਾਲਾ ਪਾਊਡਰ ਅਤੇ 36 ਹਜ਼ਾਰ ਮਿਲੀਲੀਟਰ ਸ਼ਰਾਬ ਸਮੇਤ 4 ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ। ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਆਈ. ਪੀ. ਐੱਸ. ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਸਮੱਗਲਰਾਂ ਅਤੇ ਭੈਡ਼ੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪਰਮਿੰਦਰ ਸਿੰਘ ਉੱਪ ਪੁਲਸ ਕਪਤਾਨ ਸਬ ਡਿਵੀਜ਼ਨ ਗੜ੍ਹਸ਼ੰਕਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਮਾਹਿਲਪੁਰ ਬਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਏ. ਐੱਸ. ਆਈ. ਹਰਭਜਨ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਸਮੇਤ ਹਰਬੰਸ ਗੇਟ ਤੋਂ ਅੱਗੇ ਕੱਚੇ ਰਸਤੇ ਪਿੰਡ ਬਘੌਰਾ ਤੋਂ ਬਲਕਾਰ ਉਰਫ਼ ਮਹਿੰਦਰ ਪੁੱਤਰ ਹੇਮ ਰਾਜ ਵਾਸੀ ਨਜ਼ਦੀਕ ਬਘੌਰਾ ਰੋਡ ਮਾਹਿਲਪੁਰ ਨੂੰ ਕਾਬੂ ਕੀਤਾ। ਤਲਾਸ਼ੀ ਲੈਣ ’ਤੇ ਉਸ ਪਾਸੋਂ 120 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।

ਇਹ ਵੀ ਪੜ੍ਹੋ- ਗਰਮੀ ਤੋਂ ਜਲਦ ਮਿਲੇਗੀ ਰਾਹਤ, ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ

ਇਸੇ ਤਰ੍ਹਾਂ ਏ. ਐੱਸ. ਆਈ. ਗੁਰਨੇਕ ਸਿੰਘ ਨੇ ਸਾਥੀ ਕਰਮਚਾਰੀਆਂ ਸਮੇਤ ਚੌਂਕ ਲੰਗੇਰੀ, ਮਾਹਿਲਪੁਰ ਤੋਂ ਰਜਨੀ ਦੇਵੀ ਪਤਨੀ ਹਰਪ੍ਰੀਤ ਸਿੰਘ ਵਾਸੀ ਵਾਰਡ ਨੰਬਰ 11 ਲੰਗੇਰੀ ਰੋਡ ਨੂੰ ਕਾਬੂ ਕਰਕੇ 230 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਏ. ਐੱਸ. ਆਈ. ਦਿਲਬਾਗ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਨੰਗਲ ਖੁਰਦ ਮਾਹਿਲਪੁਰ ਤੋਂ ਪਰਮਜੀਤ ਸਿੰਘ ਉਰਫ ਮੋਨੂੰ ਪੁੱਤਰ ਬਲਵੀਰ ਸਿੰਘ ਵਾਸੀ ਜਾਡਲਾ ਥਾਣਾ ਸ਼ਹੀਦ ਭਗਤ ਸਿੰਘ ਨਗਰ ਹਾਲ ਵਾਸੀ ਬਘੌਰਾ ਰੋਡ ਮਾਹਿਲਪੁਰ ਨੂੰ ਕਾਬੂ ਕਰਕੇ ਉਸ ਪਾਸੋਂ 14 ਨਸ਼ੇ ਵਾਲੇ ਟੀਕੇ ਬਰਾਮਦ ਕੀਤੇ।

ਏ. ਐੱਸ. ਆਈ. ਉਂਕਾਰ ਸਿੰਘ ਇੰਚਾਰਜ ਚੌਕੀ ਸੈਲਾ ਖ਼ੁਰਦ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਸਮੇਤ ਨਹਿਰ ਪੋਸੀ ਤੋਂ ਐਕਟਿਵਾ ਨੰਬਰੀ ਪੀ. ਬੀ.-07-ਏ. ਜੀ.-0663 ’ਤੇ ਸਵਾਰ ਅਮਰੀਕ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰਬਰ 11 ਲੰਗੇਰੀ ਰੋਡ ਮਾਹਿਲਪੁਰ ਨੂੰ ਕਾਬੂ ਕਰਕੇ ਉਸ ਪਾਸੋਂ 25 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ।

ਇਹ ਵੀ ਪੜ੍ਹੋ- ਕਾਂਗਰਸ 'ਚੋਂ ਬਾਗੀ ਹੋਏ ਆਗੂਆਂ ਲਈ ਰੰਧਾਵਾ ਦੇ ਸਖ਼ਤ ਤੇਵਰ, ਘਰ ਵਾਪਸੀ ਨੂੰ ਲੈ ਕੇ ਸੁਣਾਈਆਂ ਖ਼ਰੀਆਂ-ਖ਼ਰੀਆਂ

ਇਸੇ ਤਰ੍ਹਾਂ ਏ. ਐੱਸ. ਆਈ. ਕੁਲਵੰਤ ਸਿੰਘ ਇੰਚਾਰਜ ਚੌਂਕੀ ਕੋਟ ਫਤੂਹੀ ਨੇ ਸਾਥੀ ਕਰਮਚਾਰੀਆਂ ਸਮੇਤ ਮੁਖਬਰ ਖ਼ਾਸ ਦੀ ਇਤਲਾਹ ’ਤੇ ਬਲਕਾਰ ਉਰਫ਼ ਮਹਿੰਦਰ ਪੁੱਤਰ ਹੇਮ ਰਾਜ ਬਾਸੀ ਨਜ਼ਦੀਕ ਬਘੌਰਾ ਰੋਡ ਮਾਹਿਲਪੁਰ, ਰੇਖਾ ਪੁੱਤਰੀ ਰਾਜੂ ਮੁਹੰਮਦ ਵਾਸੀ ਵਾਰਡ ਨੰਬਰ 5 ਮਾਹਿਲਪੁਰ ਨੂੰ ਕਾਬੂ ਕਰਕੇ ਇਸ ਪਾਸੋਂ 36 ਹਜ਼ਾਰ ਮਿਲੀਲੀਟਰ ਹਿਮਾਚਲ ਪ੍ਰਦੇਸ਼ ਦੀ ਸ਼ਰਾਬ ਬਰਾਮਦ ਕੀਤੀ। ਥਾਣਾ ਮਾਹਿਲਪੁਰ ਵਿਖੇ ਫੜੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਜ਼ਿਮਨੀ ਚੋਣ ਨੂੰ 21 ਦਿਨ ਬਾਕੀ, ਦਾਅਵੇਦਾਰਾਂ ਦੇ ਚੱਕਰਵਿਊ ’ਚ ਫਸੀ ਕਾਂਗਰਸ ਨੂੰ ਨਹੀਂ ਮਿਲ ਰਿਹੈ ਮਜ਼ਬੂਤ ​​ਉਮੀਦਵਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News