ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਗ੍ਰਿਫ਼ਤਾਰ

09/01/2023 6:00:22 PM

ਕਪੂਰਥਲਾ (ਭੂਸ਼ਣ/ਮਹਾਜਨ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ 90 ਗ੍ਰਾਮ ਹੈਰੋਇਨ ਅਤੇ 100 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਇਕ ਮਹਿਲਾ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਰਮਨਿੰਦਰ ਸਿੰਘ ਤੇ ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਪੁਲਸ ਟੀਮ ਦੇ ਨਾਲ ਕਾਂਜਲੀ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮ ਤੋਂ ਉਸ ਦਾ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਬੇਅੰਤ ਸਿੰਘ ਉਰਫ਼ ਬੱਬੂ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਕਪੂਰਥਲਾ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਹ ਬਰਾਮਦ ਹੈਰੋਇਨ ਗਿਆਨ ਕੌਰ ਪਤਨੀ ਹਰਬੰਸ ਸਿੰਘ ਵਾਸੀ ਪਿੰਡ ਬੂਟ ਤੋਂ ਲੈ ਕੇ ਆਇਆ ਹੈ, ਜਿਸ ’ਤੇ ਪੁਲਸ ਟੀਮ ਨੇ ਗਿਆਨ ਕੌਰ ਨੇ ਵੀ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨੌਜਵਾਨ ਦੀ ਸੱਪ ਦੇ ਡੱਸਣ ਕਾਰਨ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਉੱਥੇ ਹੀ ਦੂਜੇ ਪਾਸੇ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਕਾਂਜਲੀ ਮਾਰਗ ’ਤੇ ਨਾਕਾਬੰਦੀ ਦੌਰਾਨ ਇਕ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਕੇ ਉਸ ’ਤੇ ਸਵਾਰ ਮੁਲਜ਼ਮ ਕਰਮਜੀਤ ਸਿੰਘ ਉਰਫ ਕੰਮੂ ਤੋਂ 100 ਬੋਤਲ ਨਾਜਾਇਜ਼ ਸ਼ਰਾਬ ਜੋ ਕਿ ਟਿਊਬ ’ਚ ਪਾਈ ਹੋਈ ਸੀ, ਬਰਾਮਦ ਹੋਈ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦੇ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ’ਚ ਧਾਰਾ 307 ਦਾ ਮਾਮਲਾ ਦਰਜ ਹੈ, ਜਿਸ ’ਚ ਉਹ ਪੁਲਸ ਨੂੰ ਲੋੜੀਂਦਾ ਹੈ। ਉੱਥੇ ਹੀ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਸੁਲਤਾਨਪੁਰ ਲੋਧੀ ਮਾਰਗ ਦੇ ਨੇੜੇ ਨਾਕਾਬੰਦੀ ਦੌਰਾਨ ਜਦੋਂ ਇਕ ਮੋਟਰਸਾਇਕਲ ਨੰਬਰ ਪੀ.ਬੀ-09-ਏ.ਕੇ-2650 ’ਤੇ ਸਵਾਰ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਪਾਸੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਦੱਸਿਆ। ਗ੍ਰਿਫ਼ਤਾਰ ਸਾਰੇ ਮੁਲਜਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਕਰਮਾਂ ਦੀ ਖੇਡ! ਚਾਹੁੰਦਿਆਂ ਵੀ ਦੁਬਈ ਤੋਂ ਪਰਤ ਨਾ ਸਕਿਆ ਨੌਜਵਾਨ, ਹੁਣ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News