ਕੇਂਦਰੀ ਜੇਲ ’ਚੋਂ 40 ਗ੍ਰਾਮ ਹੈਰੋਇਨ ਅਤੇ 2 ਮੋਬਾਇਲ ਫੋਨ ਬਰਾਮਦ

02/14/2020 12:39:45 AM

ਕਪੂਰਥਲਾ,(ਭੂਸ਼ਣ)- ਕੇਂਦਰੀ ਜੇਲ ਜਲੰਧਰ ਅਤੇ ਕਪੂਰਥਲਾ ਵਿਚ ਬੀਤੀ ਰਾਤ ਚਲਾਈ ਗਈ ਵਿਸ਼ੇਸ਼ ਸਰਚ ਮੁਹਿੰਮ ਦੇ ਦੌਰਾਨ ਇਕ ਹਵਾਲਾਤੀ ਸਮੇਤ 3 ਕੈਦੀਆਂ ਤੋੋਂ 40 ਗ੍ਰਾਮ ਹੈਰੋਇਨ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਗਏ। ਤਿੰਨਾ ਮੁਲਜ਼ਮਾਂ ਖਿਲਾਫ ਥਾਣਾ ਕੋਤਵਾਲੀ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਮਜ਼ਦ ਕੈਦੀਆਂ ਦੇ ਨਾਲ ਜੇਲ ਦੇ ਅੰਦਰ ਕਿਵੇਂ ਇੰਨੀ ਭਾਰੀ ਮਾਤਰਾ ਵਿਚ ਹੈਰੋਇਨ ਦੀ ਖੇਪ ਪਹੁੰਚੀ ਇਸ ਸਬੰਧੀ ਤਿੰਨਾਂ ਕੈਦੀਆਂ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਪ੍ਰਵੀਨ ਦੇ ਹੁਕਮਾਂ ’ਤੇ ਸੂਬੇ ਭਰ ਦੀਅਾਂ ਜੇਲਾਂ ਵਿਚ ਚਲਾਈ ਜਾ ਰਹੀ ਵਿਸ਼ੇਸ਼ ਸਰਚ ਮੁਹਿੰਮ ਦੌਰਾਨ ਸੁਪਰਡੈਂਟ ਜੇਲ ਬਲਜੀਤ ਸਿੰਘ ਘੁੰਮਣ ਦੀ ਨਿਗਰਾਨੀ ਵਿਚ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਜਦੋਂ ਸਹਾਇਕ ਸੁਪਰਡੈਂਟ ਤਰਲੋਚਨ ਸਿੰਘ ਦੀ ਅਗਵਾਈ ਵਿਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੇ ਬੈਰਕ ਨੰ. 2 ਦੇ ਕਮਰਾ ਨੰਬਰ 10 ਦੀ ਤਲਾਸ਼ੀ ਲਈ ਤਾਂ ਇਸ ਦੌਰਾਨ ਹਵਾਲਾਤੀ ਸੁਖਦੀਪ ਸਿੰਘ ਉਰਫ ਦੀਪਾ ਪੁੱਤਰ ਬਲਬੀਰ ਸਿੰਘ ਵਾਸੀ ਪੈਦਲ ਖਾਲਸਾ ਥਾਣਾ ਗੋਰਾਇਆ ਜ਼ਿਲਾ ਜਲੰਧਰ ਤੋਂ 20 ਗਰਾਮ ਹੈਰੋਇਨ, ਕੈਦੀ ਹਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਨੰਦਨਪੁਰ ਕਾਲੋਨੀ ਥਾਣਾ ਮਕਸੂਦਾਂ ਜ਼ਿਲਾ ਜਲੰਧਰ ਤੋਂ 10 ਗਰਾਮ ਹੈਰੋਇਨ ਬਰਾਮਦ ਹੋਈ। ਉਥੇ ਹੀ ਇਸ ਪੂਰੀ ਚੈਕਿੰਗ ਮੁਹਿੰਮ ਦੇ ਦੌਰਾਨ ਕੈਦੀ ਜਸਪਾਲ ਸਿੰਘ ਉਰਫ ਸੋਨੂ ਪੁੱਤਰ ਚਰਨਜੀਤ ਸਿੰਘ ਵਾਸੀ ਨਿਊ ਗਾਰਡਨ ਕਾਲੋਨੀ ਫਤੇਹਗਡ਼੍ਹ ਚੂੜੀਆਂ ਜ਼ਿਲਾ ਗੁਰਦਾਸਪੁਰ ਤੋਂ 10 ਗ੍ਰਾਮ ਹੈਰੋਇਨ ਅਤੇ 2 ਮੋਬਾਇਲ ਫੋਨ ਬਰਾਮਦ ਹੋਏ । ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂਕਿ ਉਨ੍ਹਾਂ ਨਾਲ ਜੁਡ਼ੇ ਲੋਕਾਂ ਨੂੰ ਫਡ਼ਿਆ ਜਾ ਸਕੇ ।


Bharat Thapa

Content Editor

Related News