ਗੁਰੂ ਨਗਰੀ ''ਚ ਬੁਖਾਰ ਦਾ ਕਹਿਰ, ਸਿਵਲ ਹਸਪਤਾਲ ''ਚ ਬੁਖਾਰ ਨਾਲ ਪੀੜਤ 40 ਮਰੀਜ਼ ਦਾਖ਼ਲ

09/18/2023 3:43:30 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਇਸ ਬੀਮਾਰੀ ਤੋਂ ਪੀੜਤ ਮਰੀਜਾਂ ਨਾਲ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਨਾਲ-ਨਾਲ ਤਕਰੀਬਨ ਸਾਰੇ ਪ੍ਰਾਈਵੇਟ ਹਸਪਤਾਲ ਭਰੇ ਪਏ ਹਨ। ਇਸ ਬੀਮਾਰੀ ਕਾਰਨ ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਦਾਖ਼ਲ ਨੇੜਲੇ ਪਿੰਡ ਮੀਂਡਵਾ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਸੰਜੀਵ ਪੁਰੀ ਨੂੰ ਜਿੱਥੇ ਹਸਪਤਾਲ ਪ੍ਰਬੰਧਕਾਂ ਵੱਲੋਂ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ਵਿਚ ਭੇਜਿਆ ਗਿਆ, ਉਥੇ ਹੀ ਉਸ ਦੇ ਭਰਾ ਨੰਦਲਾਲ ਪੁਰੀ ਨੂੰ ਮੁਹਾਲੀ ਦੇ ਸੋਹਾਣਾ ਹਸਪਤਾਲ ਵਿੱਚ ਰੈਫਰ ਕੀਤਾ ਗਿਆ। ਪੁਰੀ ਭਰਾਵਾਂ ਦੇ ਭਤੀਜੇ ਸੁਮਿਤ ਪੁਰੀ ਨੇ ਦੱਸਿਆ ਕਿ ਕਈ ਦਿਨ ਹਸਪਤਾਲ ਵਿੱਚ ਦਾਖ਼ਲ ਰਹਿਣ ਤੋਂ ਬਾਅਦ ਜਦੋਂ ਆਰਾਮ ਨਾ ਆਇਆ ਤਾਂ ਹਸਪਤਾਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੇ ਦੋਵੇਂ ਚਾਚਿਆਂ ਨੂੰ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਸਪਾ ਸੈਂਟਰ 'ਚ ਹੋਈ ਰੇਡ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸ਼ਿਵ ਸੈਨਾ ਦਾ ਆਗੂ ਇੰਝ ਕਰਵਾਉਂਦਾ ਰਿਹਾ ਗੰਦਾ ਧੰਦਾ

ਸਥਾਨਕ ਇਕ ਪ੍ਰਾਈਵੇਟ ਲੈਬ ਦੇ ਮਾਲਿਕ ਨੇ ਦੱਸਿਆ ਕਿ ਉਨ੍ਹਾਂ ਕੋਲ ਰੋਜਾਨਾ ਸ਼ਹਿਰ ਦੇ ਵੱਡੀ ਗਿਣਤੀ ਡੇਂਗੂ ਤੋਂ ਪੀੜਤ ਮਰੀਜ਼ ਟੈਸਟ ਕਰਵਾਉਣ ਲਈ ਆ ਰਹੇ ਹਨ। ਇਸੇ ਤਰ੍ਹਾਂ ਨੇੜਲੇ ਇਕ ਪ੍ਰਾਈਵੇਟ ਨੈਨਾ ਹਸਪਤਾਲ ਦੇ ਐੱਮ. ਡੀ. ਡਾਕਟਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਵਿਚ ਪਿਛਲੇ ਕਈ ਦਿਨਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਡੇਂਗੂ ਤੋਂ ਪੀੜਤ ਮਰੀਜ਼ ਪਹੁੰਚ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਸਹਿਰ ਅੰਦਰ ਬੁਖਾਰ ਵਾਲੇ ਮਰੀਜ਼ਾਂ ਦੀ ਵਧਦੀ ਗਿਣਤੀ ਤੋਂ ਚਿੰਤਤ ਸ਼ਹਿਰ ਵਾਸੀਆਂ ਵਿੱਚ ਜਿੱਥੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਹੀ ਉਨ੍ਹਾਂ ਇਸ ਗੱਲ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਕਿ ਕੁਝ ਮਹੀਨਿਆਂ ਬਾਅਦ ਹੀ ਸਹਿਰ ਦੇ ਵਿੱਚ ਅਜਿਹੀਆਂ ਬੀਮਾਰੀਆਂ ਫੈਲਣ ਦਾ ਕੀ ਕਾਰਨ ਹੈ, ਜਦਕਿ ਨੇੜਲੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਜਿਹੀਆਂ ਬੀਮਾਰੀਆਂ ਦੇ ਕੋਈ ਲੱਛਣ ਨਹੀਂ ਹੁੰਦੇ।

ਕੀ ਕਹਿਣਾ ਹੈ ਐੱਸ. ਐੱਮ. ਓ. ਦਾ
ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾਕਟਰ ਚਰਨਜੀਤ ਸਿੰਘ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਹਸਪਤਾਲ ਵਿਚ ਬੁਖਾਰ ਤੋਂ ਪੀੜਤ ਵੱਡੀ ਗਿਣਤੀ ਦਾਖ਼ਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਬੁਖਾਰ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਜਿੱਥੇ ਡਾਕਟਰ ਸਾਹਿਬਾਨ ਲਗਾਤਾਰ ਆਪਣੀ ਡਿਊਟੀ ਕਰ ਰਹੇ ਹਨ, ਉਥੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਕਰਨ ਲਈ ਸਹਿਰ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਮਹਿੰਗੇ ਇਲਾਜ ਤੋਂ ਵਾਂਝੇ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਸ਼ੁਰੂ ਕਰਨ ਜਾ ਰਹੀ ਹੈ ਇਹ ਖ਼ਾਸ ਸਕੀਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News