400 ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਕਾਬੂ

Tuesday, Feb 25, 2020 - 09:27 PM (IST)

400 ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਕਾਬੂ

ਸ਼ਾਹਕੋਟ, (ਕੁਲਜੀਤ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਵਲੋਂ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਐੱਸ. ਐੱਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਅਗਵਾਈ ’ਚ ਪੁਲਸ ਪਾਰਟੀ ਨੇ 400 ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਪਰਗਟ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਸ ਪਾਰਟੀ ਨੇੜੇ ਪੁਰਾਣੀ ਚੁੰਗੀ ਸ਼ਾਹਕੋਟ ਵਿਖੇ ਨਾਕਾ ਲਾਇਆ ਹੋਇਆ ਸੀ, ਜਿਥੇ ਸੰਜੀਵ ਕੁਮਾਰ ਉਰਫ ਸੀਪਾ ਪੁੱਤਰ ਚੰਦਰ ਗੋਪਾਲ ਵਾਸੀ ਸਾਰੰਗਵਾਲ ਥਾਣਾ ਸ਼ਾਹਕੋਟ ਜ਼ਿਲਾ ਜਲੰਧਰ ਨੂੰ ਕਾਬੂ ਕਰ ਕੇ ਇਸ ਕੋਲੋਂ 400 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁੱਛਗਿੱਛ ਦੌਰਾਨ ਸੰਜੀਵ ਕੁਮਾਰ ਉਰਫ ਸੀਪਾ ਨੇ ਦੱਸਿਆ ਉਹ ਨਸ਼ੇ ਵਾਲੀਆਂ ਗੋਲੀਆਂ ਰੇਸ਼ਮ ਸਿੰਘ ਪੁੱਤਰ ਮੋਤਾ ਸਿੰਘ ਵਾਸੀ ਵਾਰਡ ਨੰ. 2, ਪੁਰਾਣਾ ਮਖੂ, ਜ਼ਿਲਾ ਫਿਰੋਜ਼ਪੁਰ ਕੋਲੋਂ ਲੈ ਕੇ ਆਇਆ ਸੀ ਅਤੇ ਇਨ੍ਹਾਂ ਨੂੰ ਸ਼ਾਹਕੋਟ ਦੇ ਏਰੀਏ ਅੰਦਰ ਸਪਲਾਈ ਕਰਨਾ ਸੀ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਕਿ ਇਨ੍ਹਾਂ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਸ ਨੂੰ ਇਨ੍ਹਾਂ ਤੋਂ ਨਸ਼ੇ ਦੀ ਸਮੱਗਲਿੰਗ ’ਚ ਸ਼ਾਮਲ ਵਿਅਕਤੀਆਂ ਬਾਰੇ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਆਸ ਹੈ।


author

Bharat Thapa

Content Editor

Related News