ਟਾਂਡਾ ''ਚ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ

Thursday, Jun 12, 2025 - 02:02 PM (IST)

ਟਾਂਡਾ ''ਚ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 430ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਮੂਨਕਾ ਵਿਖੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ।  ਮਿਸਰ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਦੇ ਮੌਜੂਦਾ ਜਿੰਦਾ ਸ਼ਹੀਦ ਸਿੰਘ ਸਾਹਿਬ ਸੰਤ ਬਾਬਾ ਨਿਹਾਲ ਸਿੰਘ ਜੀ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਦੀ ਦੇਖਰੇਖ ਹੇਠ ਹੋ ਰਹੇ ਸਮਾਗਮ ਦੌਰਾਨ ਦੇਸ਼-ਵਿਦੇਸ਼ ਤੋਂ ਸੰਗਤ ਨੇ ਗੁਰੂ ਘਰ ਨਤਮਸਤਕ ਹੋ ਕੇ ਆਪਣਾ ਜੀਵਨ ਸਫ਼ਲਾ ਕੀਤਾ। ਸਮਾਗਮ ਦੌਰਾਨ ਰੱਖੇ ਗਏ ਦਸ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਸੰਤ ਬਾਬਾ ਨਿਹਾਲ ਸਿੰਘ ਜੀ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਢਾਡੀ ਜਥਿਆਂ ਨੇ ਸਰਬੱਤ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਦੁਆਰਾ ਨਿਹਾਲ ਕੀਤਾ। 

PunjabKesari

ਇਹ ਵੀ ਪੜ੍ਹੋ: Punjab: ਪਲਾਂ 'ਚ ਉਜੜਿਆ ਪਰਿਵਾਰ, ਕਾਰ 'ਚ ਜਾ ਰਹੇ ਸਕੇ ਭਰਾਵਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ

ਸਮਾਗਮ ਦੌਰਾਨ ਇਲਾਕੇ ਦੀਆਂ ਧਾਰਮਿਕ ਰਾਜਨੀਤਿਕ ਸਮਾਜ ਸੇਵੀ ਸਖਸ਼ੀਅਤਾਂ ਤੋਂ ਇਲਾਵਾ ਨੇੜਲੇ ਪਿੰਡਾਂ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਿੱਸਾ ਲਿਆ। ਇਸ ਮੌਕੇ ਸੰਤ ਬਾਬਾ ਨਿਹਾਲ ਸਿੰਘ ਜੀ ਬਾਬਾ ਕੁਲਦੀਪ ਸਿੰਘ ਜੀ ਅਤੇ ਭਾਈ ਹਰਪ੍ਰੀਤ ਸਿੰਘ ਨੇ ਸਮੁੱਚੇ ਸਮਾਗਮ ਦੌਰਾਨ ਸਹਿਯੋਗ ਕਰਨ ਵਾਲੀਆਂ ਸਾਰੀਆਂ ਹੀ ਸੰਗਤਾਂ ਦਾ ਧੰਨਵਾਦ ਕੀਤਾ।

PunjabKesari

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲਾਂ ਗੁਰਦੁਆਰਾ ਖਾਲਸਾ ਸਾਹਿਬ ਐਡਵੋ ਟਾਂਡਾ ਵਿੱਚ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪਵਿੱਤਰ ਪ੍ਰਕਾਸ਼ ਉਤਸਵ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਗੁਰੂ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਯੂਥ ਆਗੂ ਸਰਬਜੀਤ ਸਿੰਘ ਮੋਮੀ ਸਮੂਹ ਸੰਗਤਾਂ ਨੇ ਵਧਾਈ ਦਿੰਦੇ ਹੋਏ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ।

PunjabKesari

ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News