ਜਲੰਧਰ ਵਿਖੇ ਕੌਮੀ ਲੋਕ ਅਦਾਲਤ ’ਚ 44593 ਕੇਸਾਂ ਦਾ ਹੋਇਆ ਫ਼ੈਸਲਾ
Sunday, Sep 10, 2023 - 04:03 PM (IST)
ਜਲੰਧਰ (ਜ.ਬ., ਭਾਰਦਵਾਜ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਮੁਤਾਬਕ ਨਿਰਭਓ ਸਿੰਘ ਗਿੱਲ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਵੱਲੋਂ ਸ਼ਨੀਵਾਰ ਕੌਮੀ ਲੋਕ ਅਦਾਲਤ ਦਾ ਆਯੋਜਨ ਜੁਡੀਸ਼ੀਅਲ ਅਦਾਲਤਾਂ ’ਚ ਕੀਤਾ ਗਿਆ।
ਇਸ ਕੌਮੀ ਲੋਕ ਅਦਾਲਤ ’ਚ ਕੁੱਲ 46981 ਕੇਸ ਸੁਣਵਾਈ ਦੇ ਲਈ ਰੱਖੇ ਗਏ, ਜਿਨ੍ਹਾਂ ’ਚੋਂ 44539 ਕੇਸਾਂ ਦਾ ਆਪਸੀ ਸਹਿਮਤੀ ਨਾਲ ਮੌਕੇ ’ਤੇ ਹੀ ਨਿਪਟਾਰਾ ਕਰਕੇ ਸਬੰਧਤ ਧਿਰਾਂ ਨੂੰ 64 ਕਰੋੜ 53 ਲੱਖ 77 ਹਜ਼ਾਰ 238 ਰੁਪਏ ਬਤੌਰ ਮੁਆਵਜ਼ਾ ਦੁਆਇਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਦੇ ਚੇਅਰਮੈਨ ਨਿਰਭਓ ਸਿੰਘ ਗਿੱਲ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ’ਚ ਕੁੱਲ 25 ਬੈਂਚ ਸਥਾਪਤ ਕੀਤੇ ਗਏ ਸਨ। ਇਸ ਕੌਮੀ ਲੋਕ ਅਦਾਲਤ ਦੀ ਵਿਸ਼ੇਸ਼ਤਾ ਇਹ ਰਹੀ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਦੇ ਤਹਿਤ ਸਾਰੇ ਟ੍ਰੈਫਿਕ ਚਲਾਨਾਂ ਦੀ ਸੂਚਨਾ ਪਹਿਲਾਂ ਹੀ ਸੈਸ਼ਨ ਕੋਰਟ ਦੀ ਵੈੱਬਸਾਈਟ ’ਤੇ ਪਾ ਦਿੱਤੀ ਗਈ ਸੀ ਤਾਂਕਿ ਕਿਸੇ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਸ਼ਹੀਦ ਪਰਿਵਾਰ ਫੰਡ ਸਮਾਗਮ 'ਚ ਬੋਲੇ CM ਮਾਨ, ਕਿਹਾ-ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸਗੋਂ ਭਾਵੁਕ ਪ੍ਰੋਗਰਾਮ
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ’ਚ ਮਾਲ ਮਹਿਕਮੇ ’ਚ ਪੈਂਡਿੰਗ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ ਕਾਨੂੰਨ ਦੇ ਕੰਪਾਂਊਡੇਬਲ, ਟ੍ਰੈਫਿਕ ਚਲਾਨ ਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਤੇ ਹੋਰ ਸੰਸਥਾਵਾਂ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਅਤੇ ਵਿੱਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫ਼ੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੀਤਾ ਗਿਆ। ਇਸ ਮੌਕੇ ਡਾ. ਗਗਨਦੀਪ ਕੌਰ, ਸੀ. ਜੇ. ਐੱਮ. ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਵੱਲੋਂ ਸਮੇਂ-ਸਮੇਂ ’ਤੇ ਇਹ ਲੋਕ ਅਦਾਲਤਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਆਪਸੀ ਗੱਲਬਾਤ ਰਾਹੀ ਸਮਝੌਤਾ ਹੋ ਸਕੇ।
ਇਹ ਵੀ ਪੜ੍ਹੋ- 'ਪੰਜਾਬ ਕੇਸਰੀ' ਸਮੂਹ ਵੱਲੋਂ 118ਵਾਂ ਸ਼ਹੀਦ ਪਰਿਵਾਰ ਫੰਡ ਦਾ ਸਮਾਗਮ ਆਯੋਜਿਤ, CM ਮਾਨ ਨੇ ਕੀਤੀ ਸ਼ਿਰਕਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ